ਸੂਬਾ ਸਰਕਾਰ ਨੇ 'ਆਪ' MLA ਦੀ ਸਕਿਓਰਿਟੀ ਲਈ ਵਾਪਿਸ
ਜਲੰਧਰ, 13 ਮਈ 2025 - ਪੰਜਾਬ ਦੇ ਜਲੰਧਰ ਦੇ ਕੇਂਦਰੀ ਹਲਕੇ ਤੋਂ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਵਲੋਂ ਵਿਧਾਇਕ ਰਮਨ ਅਰੋੜਾ ਨੂੰ ਦਿੱਤੀ ਗਈ ਸੁਰੱਖਿਆ ਵਾਪਿਸ ਲੈ ਲਈ ਗਈ ਹੈ। ਇਸ ਗੱਲ ਦੀ ਪੁਸ਼ਟੀ ਖੁਦ ਵਿਧਾਇਕ ਰਮਨ ਅਰੋੜਾ ਨੇ ਕੁਝ ਮੀਡੀਆ ਕਰਮਚਾਰੀਆਂ ਨਾਲ ਗੱਲਬਾਤ ਦੌਰਾਨ ਕੀਤੀ। ਹਾਲਾਂਕਿ ਸਰਕਾਰ ਨੇ ਸੁਰੱਖਿਆ ਵਾਪਿਸ ਲੈਣ ਦਾ ਕੋਈ ਕਾਰਨ ਨਹੀਂ ਦੱਸਿਆ।
ਹੁਣ ਤੱਕ ਇਸ ਪੂਰੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ ਅਤੇ ਨਾ ਹੀ ਰਮਨ ਅਰੋੜਾ ਦੀ ਸੁਰੱਖਿਆ ਹਟਾਉਣ ਦੇ ਕਾਰਨ ਬਾਰੇ ਕੋਈ ਜਾਣਕਾਰੀ ਮਿਲੀ ਹੈ। ਪਰ ਜਦੋਂ ਕੁਝ ਮੀਡੀਆ ਕਰਮੀਆਂ ਨੇ ਇਸ ਸਬੰਧ ਵਿੱਚ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਧਾਇਕ ਤੋਂ ਗੰਨਮੈਨਾਂ ਨੂੰ ਵਾਪਸ ਬੁਲਾਉਣ ਦੇ ਆਦੇਸ਼ ਮਿਲੇ ਸਨ, ਜਿਸ ਤੋਂ ਬਾਅਦ ਸਾਰੇ ਗੰਨਮੈਨਾਂ ਨੂੰ ਵਾਪਸ ਬੁਲਾ ਲਿਆ ਗਿਆ।
Click to Follow Babushahi Facebook page →