ਮਾਲਰੇਕਟੋਲਾ: ਟੀਚੇ ਤੋਂ ਵੱਧ ਕਾਰਜਕੁਸ਼ਲਤਾ ਦਿਖਾ ਮਾਲੇਰਕੋਟਲਾ ਪੰਜਾਬ ਭਰ ਵਿੱਚੋਂ ਮੋਹਰੀ- ਡਾ. ਸੰਜੇ ਗੋਇਲ
ਐਨਪੀਸੀਬੀ ਪ੍ਰੋਗਰਾਮ ਤਹਿਤ ਨਜਰ ਕਮਜੋਰ ਸਕੂਲੀ ਬੱਚਿਆਂ ਨੂੰ ਵੰਡੀਆਂ ਮੂਫਤ ਐਨਕਾਂ
ਮਾਲੇਰਕੋਟਲਾ, 14 ਮਈ 2025- ਪੰਜਾਬ ਸਰਕਾਰ ਵੱਲੋਂ ਸਕੂਲੀ ਬੱਚਿਆਂ ਨੂੰ ਮੁਫ਼ਤ ਐਨਕਾਂ ਉਪਲੱਬਧ ਕਰਵਾਉਣ ਲਈ ਐਨਪੀਸੀਬੀ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਸਿਹਤ ਵਿਭਾਗ, ਮਾਲੇਰਕੋਟਲਾ ਨੇ ਸਕੂਲੀ ਬੱਚਿਆਂ ਨੂੰ ਮੁਫ਼ਤ ਐਨਕਾਂ ਵੰਡਣ ਵਿੱਚ ਟੀਚੇ ਤੋਂ ਜਿਆਦਾ ਪ੍ਰਦਰਸ਼ਨ ਕਰਕੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਪ੍ਰਾਪਤ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਸਮੂਹ ਜਿਲਿਆਂ ਦੀ ਮੀਟਿੰਗ ਦੌਰਨ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੱਲੋਂ ਐਨਪੀਸੀਬੀ ਪ੍ਰੋਗਰਾਮ ‘ਚ ਵਧੀਆ ਕੰਮ ਕਰਨ ਕਾਰਨ ਮਾਲੇਰਕੋਟਲਾ ਦੇ ਸਿਵਲ ਸਰਜਨ ਡਾ: ਸੰਜੇ ਗੋਇਲ ਦਾ ਵਿਸ਼ੇਸ ਤੋਰ ਤੇ ਸਨਮਾਨ ਕੀਤਾ ਗਿਆ।
ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਮੰਤਰੀ ਦੁਆਰਾ ਜ਼ਿਲਿਆਂ ਦੀ ਕਾਰਗੁਜਾਰੀ ਦੇ ਅਧਾਰ ਤੇ ਵਧੀਆ ਕੰਮ ਕਰਨ ਵਾਲੇ ਸਿਵਲ ਸਰਜਨਾਂ ਦਾ ਸਨਮਾਨ ਕੀਤਾ ਗਿਆ। ਉਹਨਾਂ ਕਿਹਾ ਕਿ ਜਿਲ੍ਹਾ ਮਾਲੇਰਕੋਟਲਾ ਨੇ 25 ਮਾਰਚ ਤੱਕ ਟੀਚੇ ਤੋਂ ਵੱਧ 112 ਪ੍ਰਤੀਸ਼ਤ ਪ੍ਰਾਪਤ ਕਰਕੇ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਉਹਨਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜਦੇ ਜਿਹੜੇ ਵੀ ਵਿਦਿਆਰਥੀਆਂ ਦੀਆਂ ਅੱਖਾਂ ਵਿੱਚ ਦੂਰ ਅਤੇ ਨੇੜੇ ਦੀ ਨਿਗਾਹ ਸਬੰਧੀ ਸਮੱਸਿਆ ਪਾਈ ਜਾਂਦੀ ਹੈ ਤਾਂ ਉਹਨਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਬਿਲਕੁਲ ਮੁਫਤ ਐਨਕਾਂ ਤਿਆਰ ਕਰਕੇ ਦਿੱਤੀਆਂ ਗਈਆਂ ਤਾਂ ਜੋ ਵਿਦਿਆਰਥੀ ਜੀਵਨ ਵਿੱਚ ਕਮਜੋਰ ਨਜਰ ਉਹਨਾਂ ਦੀ ਵਿੱਦਿਆ ਵਿੱਚ ਰੁਕਾਵਟ ਨਾ ਬਣੇ ਅਤੇ ਉਹ ਆਪਣੇ ਮਿੱਥੇ ਟਿੱਚੇ ਪ੍ਰਾਪਤ ਕਰ ਸਕਣ ।