ਤਹਿਸੀਲ ਕੰਪਲੈਕਸ, ਅਹਿਮਦਗੜ੍ਹ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 15 ਮਈ ਨੂੰ
ਅਹਿਮਦਗੜ੍ਹ/ ਮਾਲੇਰਕੋਟਲਾ 14 ਮਈ 2025- ਉਪ ਮੰਡਲ ਮੈਜਿਸਟਰੇਟ, ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2025-26 ਲਈ ਤਹਿਸੀਲ ਕੰਪਲੈਕਸ , ਅਹਿਮਦਗੜ੍ਹ, ਜ਼ਿਲ੍ਹਾ ਮਾਲੇਰਕੋਟਲਾ ਦੇ ਸਾਈਕਲ ਸਟੈਂਡ ਅਤੇ ਚਾਹ-ਦੁੱਧ ਦੀ ਕੰਟੀਨ ਦੀ ਬੋਲੀ 15 ਮਈ 2025 ਦਿਨ ਵੀਰਵਾਰ ਨੂੰ ਸਵੇਰੇ 11.00 ਵਜੇ ਤਹਿਸੀਲ ਦਫ਼ਤਰ, ਅਹਿਮਦਗੜ੍ਹ ਵਿਖੇ ਤਹਿਸੀਲਦਾਰ, ਅਹਿਮਦਗੜ੍ਹ ਵੱਲੋਂ ਕਰਵਾਈ ਜਾਵੇਗੀ। ਜੇਕਰ ਉਕਤ ਮਿਤੀ ਨੂੰ ਸਰਕਾਰ ਵੱਲੋਂ ਛੁੱਟੀ ਹੋ ਜਾਂਦੀ ਹੈ ਤਾਂ ਇਹ ਬੋਲੀ ਅਗਲੇ ਕੰਮ ਵਾਲੇ ਦਿਨ ਇਸ ਸਥਾਨ ਤੇ ਅਤੇ ਇਸੇ ਸਮੇਂ ਉੱਤੇ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਆਪਣੀ ਸਕਿਉਰਿਟੀ ਰਕਮ ਮੁਬਲਿਗ 10 ਹਜ਼ਾਰ ਰੁਪਏ ਬਤੌਰ ਜ਼ਮਾਨਤ ਤਹਿਸੀਲਦਾਰ, ਅਹਿਮਦਗੜ੍ਹ ਪਾਸ ਜਮਾਂ ਕਰਵਾ ਕੇ ਬੋਲੀ ਦੇ ਸਕਦਾ ਹੈ । ਹੋਰ ਸ਼ਰਤਾਂ ਮੌਕੇ ਤੇ ਦੱਸੀਆਂ ਜਾਣਗੀਆਂ ।