ਕ੍ਰਾਈਮ ਬਰਾਂਚ ਲੁਧਿਆਣਾ ਵੱਲੋਂ ਹੈਰੋਇਨ ਸਮੇਤ 2 ਜਣੇ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 15 ਮਈ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਾਨਯੋਗ ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾਂ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮਗਲਰਾਂ ਖ਼ਿਲਾਫ਼ ਐਕਸ਼ਨ ਲੈਂਦੇ ਹਰਪਾਲ ਸਿੰਘ ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਏ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਰਾਜੇਸ਼ ਕੁਮਾਰ ਸ਼ਰਮਾਂ ਪੀ.ਪੀ.ਐਸ ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਇੰਚਾਰਜ ਕ੍ਰਾਈਮ ਬਰਾਂਚ ਲੁਧਿਆਣਾ ਦੀ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ,ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸੰਬੰਧ ਵਿੱਚ ਗਿੱਲ ਰੋਡ ਲੁਧਿਆਣਾ ਵਿਖੇ ਮੌਜੂਦ ਸੀ ਤਾਂ ਸ.ਥ. ਰਾਜ ਕੁਮਾਰ ਨੂੰ ਇਤਲਾਹ ਮਿਲੀ ਕਿ ਰਮਨ ਸ਼ਰਮਾਂ ਉਰਫ਼ ਰਮਨ ਤੇ ਮਨਿੰਦਰ ਸਿੰਘ ਉਰਫ਼ ਪ੍ਰਿੰਸ ਲੁਧਿਆਣਾ ਦੇ ਰਹਿਣ ਵਾਲੇ ਹਨ ਤੇ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਤੇ ਰਮਨ ਸ਼ਰਮਾਂ ਉਰਫ਼ ਰਮਨ ਤੇ ਮਨਿੰਦਰ ਸਿੰਘ ਉਰਫ਼ ਪ੍ਰਿੰਸ ਉਕਤ ਹੁਣ ਵੀ ਐਕਟਿਵਾ ਨੰਬਰ PB10HN4507 ਤੇ ਸਵਾਰ ਹੋ ਕੇ ਆਪਣੇ ਕਿਸੇ ਗਾਹਕ ਨੂੰ ਹੈਰੋਇਨ ਸਪਲਾਈ ਕਰਨ ਲਈ ਦਾਣਾ ਮੰਡੀ ਗਿੱਲ ਰੋਡ ਲੁਧਿਆਣਾ ਸੈਂਡ ਹੇਠਾਂ ਖੜੇ ਹਨ, ਜਿੰਨਾ ਦੇ ਖ਼ਿਲਾਫ਼ ਤੁਰੰਤ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 37 ਮਿਤੀ 13.05.2025 ਅ/ਧ 21,29.61.85 NDPS ACT ਥਾਣਾ ਸਿਮਲਾਪੁਰੀ ਲੁਧਿਆਣਾ ਦਰਜ ਰਜਿਸਟਰ ਕਰ ਕੇ ਦੋਸ਼ੀਆਂ ਰਮਨ ਸ਼ਰਮਾ 'ਉਰਫ਼ ਰਮਨ ਅਤੇ ਮਨਿੰਦਰ ਸਿੰਘ ਉਰਫ਼ ਪ੍ਰਿੰਸ ਨੂੰ 37 ਗਰਾਮ ਹੈਰੋਇਨ ਅਤੇ ਐਕਟਿਵਾ ਸਮੇਤ ਗ੍ਰਿਫਤਾਰ ਕੀਤਾ ਜਿੰਨਾ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕਰ ਕੇ ਬਰਾਮਦ ਹੈਰੋਇਨ ਸਬੰਧੀ ਪੁੱਛ-ਗਿੱਛ ਕੀਤੀ ਜਾਵੇਗੀ ।