ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 19 ਤੇ 20 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਮਈ 2025 - ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਸਹਿਯੋਗ ਨਾਲ ਮਿਤੀ 19-05-2025 ਅਤੇ 20-05-2025 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਟ੍ਰਾਈਓ ਇੰਡੀਆ ਰਾਮ ਸੁਦਰਸ਼ਨ ਕੰਪਲੈਕਸ, ਪਿੰਡ ਖੇੜੀ ਗੁਰਾਣਾ, ਬਨੂੜ ਤੇਪਲਾ ਰੋਡ, ਐਸ.ਏ.ਐਸ.ਨਗਰ (TRIO India Ram Sudershan Complex, Village Kheri Gurana, Banur Tepla Road, SAS Nagar) ਵਿਖੇ ਕੀਤਾ ਜਾ ਰਿਹਾ ਹੈ ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਸਾਮ 4 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 19-05-2025 ਅਤੇ 20-05-2025 ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਟੀਆਰਈਓ ਇੰਡੀਆ (TRIO India) ਕੰਪਨੀ ਵੈਲਡਰ, ਫਿਲਟਰ (Welder, Fitter) ਅਤੇ ਪੇਂਟਰ (Painter) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ 13000 ਤੋਂ 16000 ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਮੋਹਾਲੀ ਹੋਵੇਗਾ।
ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਲਈ ਪ੍ਰਾਰਥੀਆਂ ਦੀ ਉਮਰ 18 ਤੋਂ 30 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਆਈ.ਟੀ.ਆਈ. ਪਾਸ ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ, ਰੀਜ਼ਿਊਮ Resume) ਨਾਲ ਲਿਆਉਣ, ਤਾਂ ਕਿ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।