ਨਸ਼ੇ ਨੂੰ ਸਮੂਹਿਕ ਸਾਥ ਨਾਲ ਜੜੋਂ ਖਤਮ ਕੀਤਾ ਜਾਵੇਗਾ - ਐਡਵੋਕੈਟ ਅਮਰਪਾਲ ਸਿੰਘ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਰਪੁਰ ਸਾਹਿਬ (ਬਟਾਲਾ), 16 ਮਈ 2025 - ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਅੱਜ ਵਿਧਾਇਕ ਅਮਰਪਾਲ ਸਿੰਘ ਵਲੋਂ ਪਿੰਡ ਵੱਡਾ ਰੰਗੜ ਨੰਗਲ, ਜੈਤੋ ਸਰਜਾ ਅਤੇ ਜਹਾਦਪੁਰ ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਗਈ ਅਤੇ ਲੋਕਾਂ ਨੂੰ ਨਸ਼ਾ ਖਤਮ ਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ।
ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਵਿਰੁੱਧ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ 16 ਮਈ ਤੋਂ ਪਿੰਡ ਪੱਧਰ ਅਤੇ ਵਾਰਡ ਪੱਧਰ ’ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਜਿਸ ਵਿੱਚ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।
ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਨਸ਼ਾ ਮੁਕਤੀ ਯਾਤਰਾ’ ਨਾਲ ਜੁੜਨ ਅਤੇ ਨਸ਼ੇ ਨੂੰ ਜੜੋ ਖ਼ਤਮ ਕਰਨ ਲਈ ਅੱਗੇ ਆ ਕੇ ਸਹਿਯੋਗ ਕਰਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਂਨਸੇ ਨੂੰ ਜੜ੍ਹੋ ਖਤਮ ਕਰਨ ਦਾ ਤਹੱਈਆ ਕੀਤਾ ੋਹਇਆ ਹੈ ਅਤੇ ਸਾਰਿਅ ਾਂਦੇ ਾਸਥ ਨਾਲ ਇਸ ਬਿਮਾਰੀ ਨੂੰ ਖਤਮ ਕੀਤਾ ਜਾਵੇਗੀ। ਉਨਾਂ ਦੱਸਿਆ ਕਿ ਪੁੱਲਸ ਵਲੋਂ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਦੀਆਂ ਸੰਪੰਤੀ ਕੁਰਕ ਕਰਨ ਦੇ ਨਾਲ-ਨਾਲ ਉਨਾਂ ਵਲੋਂ ਨਾਜਾਇਜ਼ ਤੋਰ ’ਤੇ ਉਸਾਰੀਆਂ ਗਈਆਂ ਇਮਾਰਤਾਂ ਨੂੰ ਢਾਹਿਆ ਜਾ ਰਿਹਾ ਹੈ।
ਇਸ ਮੌਕੇ ਹਲਕਾ ਕੁਆਡੀਨੇਟਰ ਕਿਸਾਨ ਵਿੰਗ ਦੇ ਪ੍ਰਧਾਨ ਹਰਜਿੰਦਰ ਸਿੰਘ ਯਾਹਦਪੁਰ, ਦਫਤਰ ਇੰਚਾਰਜ ਗੁਰਪ੍ਰੀਤ ਸਿੰਘ ਸੋਡੀ, ਪ੍ਰੈਸ ਸਕੱਤਰ ਹਨੀ ਦਿਓਲ, ਬਲਾਕ ਪ੍ਰਧਾਨ ਇਕਬਾਲ ਸਿੰਘ ਭੋਮਾ, ,ਪੀਏ ਨਵ ਭਿੰਡਰ ਸੋਸ਼ਲ ਮੀਡੀਆ ਇੰਚਾਰਜ ਮੁਖਤਾਰ ਸਿੰਘ ਬੋਝਾ, ਬਲਵਿੰਦਰ ਸਿੰਘ ਦਕੋਹਾ, ਬਲਾਕ ਪ੍ਰਧਾਨ ਹਿਰਦੇਪਾਲ ਸਿੰਘ ਚੌਧਰੀਵਾਲ, ਬਲਾਕ ਪ੍ਰਧਾਨ ਰਵਿੰਦਰ ਸਿੰਘ ਜੱਜ ਸੰਦਲਪੁਰ, ਸਰਪੰਚ ਚਰਨਜੀਤ ਸਿੰਘ, ਸੀਨੀਅਰ ਆਪ ਆਗੂ ਕਵਲਜੀਤ ਸਿੰਘ ਆਧੋਵਾਲੀ, ਮੈਡੀਕਲ ਅਫਸਰ ਸ਼ੁਭ ਅੰਮ੍ਰਿਤ ਕੌਰ, ਸੈਕਟਰੀ ਹਰਵਿੰਦਰ ਸਿੰਘ , ਗਰਦੌਰ ਰੂਪ ਦਮਨ, ਪਟਵਾਰੀ ਜਨਕ ਰਾਜ, ਆਦਿ ਹਾਜ਼ਰ ਸਨ।