ਨਸ਼ਾ ਮੁਕਤੀ ਯਾਤਰਾ ਤਹਿਤ MLA ਲਖਬੀਰ ਰਾਏ ਨੇ ਸੰਗਤਪੁਰ ਸੋਢੀਆਂ ਅਤੇ ਪੰਡਰਾਲੀ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ
ਦੀਦਾਰ ਗੁਰਨਾ
- ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦਾ ਸੱਦਾ
ਫ਼ਤਹਿਗੜ੍ਹ ਸਾਹਿਬ, 17 ਮਈ 2025 - ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ। ਐਮ.ਐਲ.ਏ ਐਡਵੋਕੇਟ ਰਾਏ ਅੱਜ ਹਲਕੇ ਦੇ ਪਿੰਡਾਂ ਸੰਗਤਪੁਰ ਸੋਢੀਆਂ ਅਤੇ ਪੰਡਰਾਲੀ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਜਾਗਰੂਕਤਾ ਸਭਾਵਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਲਈ ਪੁੱਜੇ ਸਨ।
ਆਪਣੇ ਸੰਬੋਧਨ ਦੌਰਾਨ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡਾਂ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਅਤੇ ਸਾਰੇ ਹੀ ਵਰਗ, ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਵਧ ਚੜ ਕੇ ਅੱਗੇ ਆ ਰਹੇ ਹਨ ਜੋ ਕਿ ਸ਼ਲਾਘਾਯੋਗ ਹੈ। ਉਨ੍ਹਾਂ ਨੇ ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕੀਤਾ ਜਾ ਸਕੇ।
ਇਸ ਮੌਕੇ ਵਿਧਾਇਕ ਦੀ ਮੌਜੂਦਗੀ ਵਿੱਚ ਪਿੰਡਾਂ ਦੇ ਲੋਕਾਂ ਨੂੰ ਸਿਹਤ , ਪੁਲਿਸ ਤੇ ਪੇਂਡੂ ਵਿਕਾਸ ਵਿਭਾਗਾਂ ਦੇ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਸਹੁੰ ਵੀ ਚੁਕਾਈ ਗਈ।
ਸਮਾਗਮ ਦੌਰਾਨ ਦਿਲਪ੍ਰੀਤ ਭੱਟੀ, ਅਸ਼ੀਸ਼ ਅੱਤਰੀ, ਮੋਹਿਤ ਸੂਦ, ਸਰਪੰਚ ਗੁਰਜੰਟ ਸਿੰਘ, ਸੁਰੇਸ਼ ਬੰਟੀ, ਨਨੂੰ, ਬਲਦੇਵ ਜਲਾਲ, ਪਵੇਲ ਹਾਂਡਾ, ਜਗਦੀਪ ਕੰਗ, ਐਸਐਮਓ ਡਾ. ਸੁਰਿੰਦਰ ਸਿੰਘ, ਸੀਐਚਓ ਗੁਰਦੀਪ ਕੌਰ, ਪੀ ਏ ਸਤੀਸ਼ ਲਟੌਰ ਆਦਿ ਵੀ ਹਾਜ਼ਰ ਸਨ।