ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾ ’ਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਹਰਮੀਤ ਸਿੰਘ ਪਠਾਣਮਾਜਰਾ
-ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਪ੍ਰਤੀ ਰੁਝਾਨ ਪੈਦਾ ਕੀਤਾ
- ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਰਕਾਰੀ ਸਕੂਲ ਰਾਜਗੜ੍ਹ, ਭਸਮੜਾ ਤੇ ਉਲਟਪੁਰ ਦੇ ਸਰਕਾਰੀ ਸਕੂਲਾਂ ’ਚ ਹੋਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ
ਸਨੌਰ/ਪਟਿਆਲਾ, 19 ਮਈ:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਹਲਕੇ ਦੇ ਤਿੰਨ ਪਿੰਡਾਂ ਰਾਜਗੜ੍ਹ, ਭਸਮੜਾ ਤੇ ਉਲਟਪੁਰ ਦੇ ਸਕੂਲਾਂ ’ਚ ਹੋਏ ਲੱਖਾ ਦੇ ਵਿਕਾਸ ਕਾਰਜ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ। ਇਹ ਕਾਰਜ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਹਿੱਸਾ ਹਨ, ਜਿਨ੍ਹਾਂ ਰਾਹੀਂ ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ ਰਹੀ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਹਰ ਖੇਤਰ ਵਿੱਚ ਮੋਹਰੀ ਸਥਾਨ ਹਾਸਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾ ’ਚ ਸਰਕਾਰੀ ਸਕੂਲਾਂ ਦੀ ਨੁਹਾਰ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਅਜਿਹਾ ਉਸਾਰੂ ਮਾਹੌਲ ਸਿਰਜਿਆ ਜਾ ਸਕੇ ਜਿਸ ਨਾਲ ਨਵੇਂ ਦਾਖ਼ਲਿਆਂ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਉਡੀਕ ਨਾ ਕਰਨੀ ਪਵੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿਚ ਨਵੀਂ ਚਾਰਦੀਵਾਰੀ, ਨਵੇਂ ਕਮਰੇ ਅਤੇ ਹੋਰ ਵਿਕਾਸ ਕਾਰਜ ਕੀਤੇ ਗਏ ਹਨ।
ਇਸ ਮੌਕੇ ਉਲਟਪੁਰ ਦੇ ਸਰਪੰਚ ਸਿਮਰਪ੍ਰੀਤ ਸਿੰਘ, ਹਰਬੰਸ ਸਿੰਘ, ਪਰਦੀਪ ਕੌਰ ਲਖਵਿੰਦਰ ਸਿੰਘ ਲਾਡੀ, ਸੁਰਿੰਦਰ ਸਿੰਘ ਥਿੰਦ, ਕੁਲਦੀਪ ਸਿੰਘ, ਜਸਵਿੰਦਰ ਸਿੰਘ ਪੱਪੂ, ਹਰਵਿੰਦਰ ਸਿੰਘ ਕਾਲਾ, ਕਸ਼ਮੀਰ ਸਿੰਘ, ਸੁਰਜੀਤ ਸਿੰਘ, ਬੀ ਆਰ ਸੀ ਹਰਿੰਦਰ ਸਿੰਘ, ਪਰਗਟ ਸਿੰਘ, ਸੀ ਐਚ ਟੀ ਸੁਖਜਿੰਦਰ ਕੁਮਾਰ, ਸੀ ਐਚ ਸੀ ਐਚ ਟੀ ਕ੍ਰਿਸ਼ਨ ਕੌਰ, ਬੀ ਐਸ ਓ ਅੰਤਰਗੁਰਪ੍ਰੀਤ ਕੌਰ ਭੁਨਰਹੇੜੀ, ਬਲਜੀਤ ਸਿੰਘ ਚੁੰਗੀਆਂ, ਹੈਪੀ ਸਰਪੰਚ, ਕਾਲਜ ਰਾਣੀ, ਹਰਜਿੰਦਰ ਸਿੰਘ ਹੈੱਡ ਮਾਸਟਰ, ਡਾਕਟਰ ਕਰਮ ਸਿੰਘ ਰਾਜਗੜ੍ਹ, ਰਮੇਸ਼ ਕੁਮਾਰ ਐਚ ਟੀ ਪੰਜੇਟਾਂ, ਸੁਖਜੀਵਨ ਸਿੰਘ ਅਧਿਆਪਕ ਸਾਹਿਬਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਮਾਪੇ ਅਤੇ ਬੱਚੇ ਹਾਜ਼ਰ ਸਨ।