ਗੁਰੂ ਨਾਨਕ ਸਕੂਲ ਧਰਮਗੜ੍ਹ ਦਾ 10ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ
ਬੋਰਡ ਦੇ ਨਤੀਜੇ ਵਧੀਆ ਆਉਣਾ ਹੀ ਸੰਸਥਾ ਦੀ ਪਹਿਚਾਣ- ਐਮਡੀ
ਮਲਕੀਤ ਸਿੰਘ ਮਲਕਪੁਰ
ਲਾਲੜੂ 19 ਮਈ 2025: ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਪ੍ਰੀਤਮ ਸਿੰਘ ਤੇ ਐਮਡੀ ਅਮਰਜੀਤ ਸਿੰਘ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਉਨ੍ਹਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ, ਜੋ ਕਾਬਿਲ ਅਧਿਆਪਕ ਤੇ ਵਿਦਿਆਰਥੀਆਂ ਦੇ ਚੰਗੇ ਯੋਗਦਾਨ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਲਈ ਗਈ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਉਨ੍ਹਾਂ ਦੇ ਸਕੂਲ ਦੇ 45 ਵਿਦਿਆਰਥੀ ਬੈਠੇ ਸਨ,ਜਿਨ੍ਹਾਂ ਵਿੱਚੋਂ 45 ਦੇ 45 ਵਿਦਿਆਰਥੀਆਂ ਨੇ ਵਧੀਆ ਅੰਕ ਲੈ ਕੇ ਦਸਵੀਂ ਦਾ ਪ੍ਰੀਖਿਆ ਪਾਸ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ਼ਮੀਤ ਕੌਰ ਪੁੱਤਰੀ ਮਲਕੀਤ ਸਿੰਘ ਪਿੰਡ ਧਰਮਗੜ੍ਹ ਨੇ 650 ਵਿੱਚੋਂ 610 (94 ਫੀਸਦੀ) ਅੰਕ ਲੈ ਕੇ ਸਕੂਲ ਵਿੱਚ ਪਹਿਲਾ, ਤਰਨਪ੍ਰੀਤ ਕੌਰੀ ਪੁੱਤਰੀ ਗੁਰਦੇਵ ਸਿੰਘ ਪਿੰਡ ਸਿਤਾਰਪੁਰ ਨੇ 650 ਵਿੱਚੋਂ 607 (93.38 ਫੀਸਦੀ) ਅੰਕ ਲੈ ਕੇ ਦੂਜਾ ਅਤੇ ਰਮਨਪ੍ਰੀਤ ਕੌਰ ਪੁੱਤਰੀ ਅਵਤਾਰ ਸਿੰਘ ਪਿੰਡ ਸਿਤਾਰਪੁਰ ਨੇ 650 ਵਿੱਚੋਂ 697 (92 ਫੀਸਦੀ) ਅੰਕ ਲੈ ਕੇ ਸਕੂਲ ਵਿੱਚ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ 45 ਵਿਦਿਆਰਥੀਆਂ ਵਿੱਚੋਂ 7 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ , 19 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਅਤੇ 12 ਵਿਦਿਆਰਥੀਆਂ ਨੇ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਜਦਕਿ ਬਾਕੀ ਸਾਰੇ ਵਿਦਿਆਰਥੀਆਂ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੋਰਡ ਦੇ ਨਤੀਜੇ ਵਧੀਆ ਆਉਣਾ ਹੀ ਸੰਸਥਾ ਦੀ ਪਹਿਚਾਣ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਧਿਆਪਕ ਸਿਓ ਰਾਮ, ਨਰਿੰਦਰ ਸਿੰਘ, ਲਬਪ੍ਰੀਤ ਸਿੰਘ, ਸੰਜੀਵ ਕੁਮਾਰ ਸਮੇਤ ਅਧਿਆਪਕ ਵੀ ਹਾਜ਼ਰ ਸਨ।