ਲੁਧਿਆਣਾ: ਕਰੋੜਾਂ ਦੀ ਹੈਰੋਇਨ ਅਤੇ ਡਰੱਗ ਮਨੀ ਸਮੇਤ ਦੋ ਸਮੱਗਲਰ ਗ੍ਰਿਫਤਾਰ
ਸੁਖਮਿੰਦਰ ਭੰਗੂ
ਲੁਧਿਆਣਾ 21 ਮਈ 2025- ਕਮਿਸ਼ਨਰ ਪੁਲਿਸ ਲੁਧਿਆਣਾ ਸ਼ਵਪਨ ਸ਼ਰਮਾਂ ਆਈ.ਪੀ.ਐਸ , ਸ਼੍ਰੀ ਹਰਪਾਲ ਸਿੰਘ ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ, ਸ੍ਰੀ ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਸ੍ਰੀ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਡਿਟੈਕਟਿਵ-। ਲੁਧਿਆਣਾ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਕੁਲਵੰਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਮਿਤੀ 19-05-2025 ਨੂੰ ਦੋਸ਼ੀ ਅੰਕਿਤ ਭੂਰੀ ਪੁੱਤਰ ਅਜਮੇਰ ਸਿੰਘ ਵਾਸੀ ਮਕਾਨ ਨੰਬਰ 172 ਗਲੀ ਨੰਬਰ 06 ਮੁਹੱਲਾ ਸ਼ਹੀਦ ਭਗਤ ਸਿੰਘ ਨਗਰ ਥਾਣਾ ਸਦਰ ਲੁਧਿਆਣਾ ਅਤੇ ਦੇਵ ਕੁਮਾਰ ਉਰਫ਼ ਨੋਨਾ ਪੁੱਤਰ ਸੋਨੂੰ ਕੁਮਾਰ ਵਾਸੀ ਮਕਾਨ ਨੰਬਰ 402 ਨੇੜੇ ਮਹਾਂਵੀਰ ਸਕੂਲ ਐਸ.ਬੀ.ਐਸ ਨਗਰ ਧਾਂਦਰਾ ਰੋਡ ਲੁਧਿਆਣਾ ਨੂੰ ਕਾਬੂ ਕਰ ਕੇ ਇਨ੍ਹਾਂ ਪਾਸੋਂ 01 ਕਿੱਲੋ 710 ਗਰਾਮ ਹੈਰੋਇਨ ਅਤੇ 02,90,000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿਨ੍ਹਾ ਦੇ ਬਰਖ਼ਿਲਾਫ਼ ਮੁਕੱਦਮਾ ਨੰਬਰ 96 ਮਿਤੀ 19-05-2025 ਅ/ਧ 21C,29/61/85 NDPS Act ਥਾਣਾ ਸਦਰ ਲੂਧਿਆਣਾ ਵਿੱਚ ਦਰਜ ਕਰਕੇ ਦੋਸ਼ੀਆਂ ਨੂੰ ਬਾਅਦ ਪੁੱਛਗਿੱਛ ਹਸਬ ਜ਼ਾਬਤਾ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਜਿਨ੍ਹਾਂ ਪਾਸੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਦੋਸ਼ੀ ਇਹ ਹੈਰੋਇਨ ਕਿਥੋਂ ਅਤੇ ਕਿਸ ਵਿਅਕਤੀ ਪਾਸੋਂ ਲੈ ਕੇ ਆਏ ਸਨ ਅਤੇ ਇਨ੍ਹਾਂ ਨੇ ਅੱਗੇ ਕਿਹੜੇ-2 ਵਿਅਕਤੀਆ ਨੂੰ ਸਪਲਾਈ ਕਰਨੀ ਸੀ।