DSGMC ਦੀ ਮੁਲਾਜ਼ਮ ਬੀਬੀ ਨਾਲ ਕੁਕਰਮ ਦੇ ਦੋਸ਼ ਚ ਗੁਰਦੁਆਰਾ ਰਕਾਬਗੰਜ ਸਾਹਿਬ ਮੁਲਾਜ਼ਮ ਦੀਆਂ ਸੇਵਾਵਾਂ ਤੇ ਲਾਈ ਰੋਕ- ਕਾਰਵਾਈ ਦੀ ਰਿਪੋਰਟ ਵੀ ਮੰਗੀ
ਅੰਮ੍ਰਿਤਸਰ, 21 ਮਈ 2025- ਅੱਜ ਪੰਜ ਸਿੰਘ ਸਾਹਿਬਾਨ ਦੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਇਕੱਤਰਤਾ ਵਿੱਚ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦੇ ਮੁਲਾਜ਼ਮ ਬਲਵੀਰ ਸਿੰਘ ਦਾ ਮਾਮਲਾ ਵਿਚਾਰਿਆ ਗਿਆ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਲਵੀਰ ਸਿੰਘ ਦੇ ਖ਼ਿਲਾਫ਼ ਗੁਰੂ ਘਰ ਦੀ ਹਦੂਦ ਅੰਦਰ ਇੱਕ ਮੁਲਾਜ਼ਮ ਬੀਬੀ ਨਾਲ ਕੀਤੇ ਕੁਕਰਮ/ਵਿਭਚਾਰ ਦਾ ਮਾਮਲਾ ਵਿਚਾਰਨ ਉੱਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ, ਕਿ ਇਸ ਵੱਲੋਂ ਕੀਤੇ ਗਏ ਇਸ ਗੁਨਾਹ ਨਾਲ ਗੁਰੂ ਘਰ ਦੀ ਮਰਯਾਦਾ ਅਤੇ ਅਕਸ ਨੂੰ ਵੱਡੀ ਢਾਅ ਲੱਗੀ ਹੈ। ਇਸ ਨਾਲ ਸਿੱਖ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ ਅਤੇ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜੀ ਹੈ। ਬਲਵੀਰ ਸਿੰਘ ਦੀਆਂ ਸੇਵਾਵਾਂ ਉੱਤੇ ਰੋਕ ਲਗਾਈ ਜਾਂਦੀ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਲਵੀਰ ਸਿੰਘ ਦੇ ਮਾਮਲਾ ਵਿੱਚ ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਮੁੱਚੀ ਵਿਸਥਾਰਤ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤੁਰੰਤ ਭੇਜਣਾ ਦਾ ਆਦੇਸ਼ ਕੀਤਾ ਜਾਂਦਾ ਹੈ।