ਜ਼ਿਲ੍ਹਾ ਬਠਿੰਡਾ ਕਾਂਗਰਸ ਵੱਲੋਂ 27 ਮਈ ਨੂੰ ਸੰਵਿਧਾਨ ਬਚਾਓ ਰੈਲੀ ਕਰਨ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ, 21ਮਈ 2025: ਕਾਂਗਰਸ ਪਾਰਟੀ ਵੱਲੋਂ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 27 ਮਈ ਨੂੰ ਸ਼ੇਰਗਿੱਲ ਰਿਜ਼ੌਰਟ ਨੈਸ਼ਨਲ ਹਾਈਵੇਅ ਭੁੱਚੋ ਮੰਡੀ ਵਿਖੇ ਜਿਲਾ ਬਠਿੰਡਾ ਦੀ ਰੈਲੀ ਕੀਤੀ ਜਾ ਰਹੀ ਹੈ ਜਿਸ ਨੂੰ ਕਾਮਯਾਬ ਕਰਨ ਲਈ ਡਿਊਟੀਆਂ ਲਾਈਆਂ ਜਾ ਰਹੀਆਂ ਹਨ । ਇਹ ਜਾਣਕਾਰੀ ਜਿਲਾ ਬਠਿੰਡਾ ਦੇ ਕੁਆਡੀਨੇਟਰ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਅਤੇ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕੀਤੀ ਗਈ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪ੍ਰੈਸ ਬਿਆਨ ਰਾਹੀਂ ਦਿੱਤੀ। ਉਹਨਾਂ ਦੱਸਿਆ ਕਿ ਇਹ ਰੈਲੀ ਦੇਸ਼ ਦੀ ਮੋਦੀ ਸਰਕਾਰ ਵੱਲੋਂ ਸੰਵਿਧਾਨ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕਾਂਗਰਸ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾ ਰਹੀਆਂ ਹਨ।
ਉਹਨਾਂ ਦੱਸਿਆ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਵੇਗੀ। ਇਸ ਮੌਕੇ ਜਟਾਣਾ ਅਤੇ ਗਰਗ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਾ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਸੀਨੀਅਰ ਮੈਂਬਰਾਂ ਦੀ ਅਹਿਮ ਮੀਟਿੰਗ ਕਰਕੇ ਡਿਊਟੀਆਂ ਲਾਈਆਂ ਗਈਆਂ ਹਨ ਅਤੇ ਹਰ ਵਿਧਾਨ ਸਭਾ ਹਲਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਾਂਗਰਸ ਨੂੰ ਪਿਆਰ ਕਰਨ ਵਾਲੇ ਵਰਕਰ ਅਤੇ ਦੇਸ਼ ਦੇ ਸੰਵਿਧਾਨ ਦੀਆਂ ਉਡਾਈਆਂ ਜਾ ਰਹੀਆਂ ਧੱਜੀਆਂ ਦੇ ਵਿਰੋਧ ਵਿੱਚ ਇਸ ਰੈਲੀ ਵਿੱਚ ਸ਼ਾਮਿਲ ਹੋਣਗੇ। ਇਸ ਮੌਕੇ ਸਮੁੱਚੀ ਲੀਡਰਸ਼ਿਪ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਵਿਧਾਨ ਸਭਾ ਹਲਕਾ ਪੱਧਰ ਤੇ ਵੀ ਇਹ ਸੰਵਿਧਾਨ ਬਚਾਓ ਰੈਲੀਆਂ ਕੀਤੀਆਂ ਜਾਣਗੀਆਂ। ਉਹਨਾਂ ਘਰਾਂ ਵਿੱਚ ਬੈਠੇ ਟਕਸਾਲੀ ਕਾਂਗਰਸੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਰੈਲੀਆਂ ਵਿੱਚ ਹੁਮ ਹੁਮਾ ਕੇ ਸ਼ਾਮਿਲ ਹੋਣ ਅਤੇ ਕਾਂਗਰਸ ਦੇ ਹੱਥ ਮਜਬੂਤ ਕਰਨ। ਇਸ ਮੌਕੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟ ਭਾਈ , ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ,ਗੁਰਾ ਸਿੰਘ ਤੁੰਗਵਾਲੀ, ਕੇਕੇ ਅਗਰਵਾਲ, ਟਹਿਲ ਸਿੰਘ ਸੰਧੂ ,ਕਿਰਨਜੀਤ ਸਿੰਘ ਗਹਿਰੀ ਬਲਵੰਤ ਰਾਏ ਨਾਥ, ਅਰੁਣ ਵਧਾਵਣ ਅਤੇ ਰੁਪਿੰਦਰ ਬਿੰਦਰਾ
ਆਦਿ ਆਗੂ ਹਾਜ਼ਰ ਸਨ।