ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਟ੍ਰੈਫ਼ਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਸੈਮੀਨਾਰ
ਹਰਜਿੰਦਰ ਸਿੰਘ ਭੱਟੀ
ਐੱਸ ਏ ਐੱਸ ਨਗਰ, 21 ਮਈ 2025: ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਮੋਹਾਲੀ ਵਿੱਚ ਮੋਹਾਲੀ ਦੇ ਐੱਸ .ਐੱਸ .ਪੀ ਹਰਮਨਦੀਪ ਸਿੰਘ ਹੰਸ, ਐਸ.ਪੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ ਨਿਰਦੇਸ਼ਾ ਤੇ ਉਹਨਾਂ ਦੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ' ਯੁੱਧ ਨਸ਼ਿਆਂ ਵਿਰੁੱਧ ' ਅਤੇ ਟ੍ਰੈਫਿਕ ਨਿਯਮਾਂ ਬਾਰੇ ਦੱਸਦੇ ਹੋਏ ਡੀ.ਐੱਸ.ਪੀ. ਕਰਨੈਲ ਸਿੰਘ ਵਲੋਂ ਬੱਚਿਆ ਨੂੰ ਸੰਬੋਧਿਤ ਕੀਤਾ ਗਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਬਾਰੇ ਰੋਜ਼ਾਨਾ ਜ਼ਿੰਦਗੀ ਚੋ ਉਦਾਹਰਨਾਂ ਦੇ ਕੇ ਸੜਕ ਸੁਰੱਖਿਆ, ਬੱਤੀਆਂ ਦੀ ਪਾਲਣਾ, ਨਸ਼ੇ ਨਾ ਕਰਨ ਤੇ ਐਬੂਲੈਂਸ ਨੂੰ ਰਸਤਾ ਦੇਣ ਤੇ ਤੇਜ਼ ਰਫ਼ਤਾਰ ਤੋਂ ਪ੍ਰਹੇਜ ਕਰਨ ਬਾਰੇ ਭਰਪੂਰ ਜਾਣਕਾਰੀ ਦਿੱਤੀ। ਉਹਨਾਂ ਨੇ ਇਸ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰਹਿਣ ਤੇ ਜ਼ਿੰਦਗੀ ਵਿੱਚ ਕਿਸੇ ਵੀ ਕਿਸਮ ਦਾ ਨਸ਼ਾ ਨਾ ਕਰਨ ਦਾ ਸੰਦੇਸ਼ ਵੀ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਜ਼ਿੰਦਗੀ ਵਿੱਚ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ |
ਸਕੂਲ ਡਾਇਰੈਕਟਰ, ਪਵਨਦੀਪ ਕੌਰ ਗਿੱਲ ਤੇ ਪ੍ਰਿੰਸੀਪਲ, ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਐੱਸ.ਐੱਸ.ਪੀ ਮੋਹਾਲੀ ਵਲੋਂ ਚਲਾਈ ਗਈ ਮੁਹਿੰਮ ਬਹੁਤ ਸ਼ਲਾਘਾਯੋਗ ਹੈl ਇਸ ਮੁਹਿੰਮ ਨਾਲ ਬੱਚੇ ਨਸ਼ਿਆ ਤੋਂ ਦੂਰ ਰਹਿਣਗੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਸਾਨੂੰ ਸੜਕ ਸੁਰੱਖਿਆ ਦੇ ਨਿਯਮਾਂ ਦਾ ਪੂਰਾ ਧਿਆਨ ਕਰਨਾ ਚਾਹੀਦਾ ਹੈ। ਇਹਨਾਂ ਦੀ ਪਾਲਣਾ ਪੁਲਿਸ ਦੇ ਡਰ ਤੋਂ ਨਹੀਂ ਸਗੋਂ ਆਪਣੀ ਜ਼ਿੰਦਗੀ ਨੂੰ ਕੀਮਤੀ ਸਮਝਦੇ ਹੋਏ ਕਰਨੀ ਚਾਹੀਦੀ ਹੈ ਤੇ ਕਿਸੇ ਵੀ ਪ੍ਰਕਾਰ ਦੇ ਨਸ਼ੇ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ ਤਾਂ ਕਿ ਅਸੀਂ ਚੰਗੇ ਨਾਗਰਿਕ ਬਣ ਸਕੀਏ