ਮੁਕਤਸਰ ਪੁਲਿਸ ਨੇ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ਤੇ ਸ਼ੱਕੀਆਂ ਦੀ ਤਲਾਸ਼ ਵਿੱਚ ਕੀਤੀ ਫਰੋਲਾ ਬਰਾਲੀ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 21 ਮਈ 2025 - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ, ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਟਿਕਾਣਿਆਂ ‘ਤੇ ਲਗਾਤਾਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਤਹਿਤ, ਅੱਜ ਜਿਲ੍ਹੇ ਦੀਆਂ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਥਿਤ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਤੇ ਅਚਾਨਕ ਸਰਚ ਆਪਰੇਸ਼ਨ ਚਲਾਇਆ ਗਿਆ।ਇਹ ਸਰਚ ਆਪਰੇਸ਼ਨ ਐਸ.ਐਸ.ਪੀ. ਡਾ. ਅਖਿਲ ਚੌਧਰੀ, IPS ਦੀ ਨਿਗਰਾਨੀ ਹੇਠ ਡੀ.ਐਸ.ਪੀ. ਸ੍ਰੀ ਸਤਨਾਮ ਸਿੰਘ (ਮੁਕਤਸਰ ਸਾਹਿਬ), ਡੀ.ਐਸ.ਪੀ. ਸ੍ਰੀ ਇਕਬਾਲ ਸਿੰਘ (ਮਲੋਟ), ਡੀ.ਐਸ.ਪੀ. ਸ੍ਰੀ ਅਵਤਾਰ ਸਿੰਘ (ਗਿੱਦੜਬਾਹਾ), ਡੀ.ਐਸ.ਪੀ ਸ.ਜਸਪਾਲ ਸਿੰਘ (ਲੰਬੀ) ਸਮੇਤ 220 ਦੇ ਕਰੀਬ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਕਰਕੇ ਕੀਤਾ ਗਿਆ।
ਸਖ਼ਤ ਸੁਰੱਖਿਆ ਪ੍ਰਬੰਧ ਅਤੇ ਨਿਗਰਾਨੀ
ਜਿੱਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਿਲ੍ਹੇ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਪੁਲਿਸ ਦੀ P.C.R. ਮੋਟਰਸਾਈਕਲ ਟੀਮ ਰਾਤ-ਦਿਨ ਗਸ਼ਤ ਕਰ ਰਹੀ ਹੈ।ਡਰੋਨ ਕੈਮਰਿਆਂ ਰਾਹੀਂ ਸ਼ਹਿਰ ‘ਚ ਨਿਗਰਾਨੀ ਕੀਤੀ ਜਾ ਰਹੀ ਹੈ।
ਪੂਰਾ ਸਰਚ ਅਭਿਆਨ
ਐੱਸ.ਐੱਸ.ਪੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਰੇਲਵੇ ਸਟੇਸ਼ਨਾਂ ਅਤੇ ਬੱਸ ਸਟੈਂਡਾਂ ਤੇ ਅਚਾਨਕ ਸਰਚ ਅਭਿਆਨ ਚਲਾਇਆ ਗਿਆ, ਜੋ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਨਸ਼ਾ ਤਸਕਰੀ ਨੂੰ ਠੱਲ ਪਾਉਣ ਲਈ ਕੀਤਾ ਗਿਆ।ਇਸ ਮੌਕੇ ਰੇਲਵੇ ਸਟੇਸ਼ਨਾਂ ਤੇ ਬੱਸ ਸਟੈਂਡ ਵੱਲ ਜਾਂਦੇ ਮੁੱਖ ਰਾਹਾਂ ‘ਤੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਸੀਲ ਕੀਤਾ ਗਿਆ।ਲੰਘ ਰਹੇ ਵਹੀਕਲਾਂ ਦੀ ਦੇ ਦਸਤਾਵੇਜ਼ ਅਤੇ ਨੰਬਰ ਪਲੇਟਾਂਅਤੇ ਪਾਰਕਿੰਗ ‘ਚ ਲੰਬੇ ਸਮੇਂ ਤੋਂ ਖੜੇ ਵਹੀਕਲਾਂ ਦੀ ਜਾਂਚ ਕੀਤੀ ਗਈ।
ਸਪੈਸ਼ਲ ਚੈਕਿੰਗ
ਡਿਜ਼ਿਟਲ ਤਰੀਕੇ ਨਾਲ ਵੀ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ:
PAIS ਐਪ ਰਾਹੀਂ ਸ਼ੱਕੀ ਵਿਅਕਤੀਆਂ ਦੀ ਜਾਂਚ।
VAHAN ਐਪ ਰਾਹੀਂ ਪਾਰਕਿੰਗ ‘ਚ ਖੜ੍ਹੇ ਵਹੀਕਲਾਂ ਦੀ ਜਾਂਚ ਕੀਤੀ ਗਈ। ਐਂਟੀ-ਸਾਬੋਟਾਜ਼ ਟੀਮ ਵੱਲੋਂ ਲਵਾਰਿਸ ਬੈਗ, ਸ਼ੱਕੀ ਸਮਾਨ ਦੀ ਚੈਕਿੰਗ ਕੀਤੀ ਗਈ।ਐੱਸ ਐੱਸ ਪੀ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਭਵਿੱਖ ‘ਚ ਵੀ ਇਹ ਤਰ੍ਹਾਂ ਦੀਆਂ ਕਰਵਾਈਆਂ ਜਾਰੀ ਰਹਣਗੀਆਂ ਤਾਂ ਜੋ ਜਨਤਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਹੋਰ ਵਧੀਆ ਬਣਾਏ ਜਾ ਸਕਣ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।