ਰੰਧਾਵਾ ਵੱਲੋਂ ਚਾਰ ਹੋਰ ਸਰਕਾਰੀ ਸਕੂਲਾਂ 'ਚ ਵਿਕਾਸ ਕਾਰਜ ਸਮਰਪਿਤ ਕੀਤੇ
ਮਲਕੀਤ ਸਿੰਘ ਮਲਕਪੁਰ
ਲਾਲੜੂ 21 ਮਈ 2025: ਹਲਕਾ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਲਾਲੜੂ ਖੇਤਰ ਦੇ ਚਾਰ ਹੋਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਤਾਬਕ ਹੋਏ ਕੰਮਾਂ ਦੇ ਉਦਘਾਟਨ ਕੀਤੇ ਗਿਆ । ਉਦਘਾਟਨ ਕੀਤੇ ਗਏ ਪ੍ਰੋਜੈਕਟਾਂ ਦੀ ਕੁੱਲ ਲਾਗਤ 57 ਲੱਖ 84 ਹਜ਼ਾਰ ਰੁਪਏ ਹੈ ਅਤੇ ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਰਾਮਪੁਰ ਬਹਾਲ ਵਿੱਚ 22 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਖੇਡ ਮੈਦਾਨ ਦੇ ਚਲ ਰਹੇ ਕੰਮ, ਸਰਕਾਰੀ ਪ੍ਰਾਇਮਰੀ ਸਕੂਲ, ਪਿੰਡ ਖੇੜੀ ਜੱਟਾਂ ਵਿੱਚ 07 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਇੱਕ ਸਮਾਰਟ ਕਲਾਸ ਰੂਮ, ਸਰਕਾਰੀ ਮਿਡਲ ਸਕੂਲ, ਪਿੰਡ ਸਿਓਲੀ ਵਿੱਚ 08 ਲੱਖ 27 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਹੋਏ ਹੋਰ ਕੰਮ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਤੋਂ ਇਲਾਵਾ ਸਰਕਾਰੀ ਹਾਈ ਸਕੂਲ, ਪਿੰਡ ਭੁਖੜੀ ਵਿੱਚ 19 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਬਣੇ ਹਾਲ ਤੇ ਸਾਇੰਸ ਲੈਬ ਦਾ ਉਦਘਾਟਨ ਕੀਤਾ।ਇਸ ਮੌਕੇ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।