IPL 2025: ਪਲੇਆਫ ਲਈ ਸਾਰੀਆਂ ਚਾਰ ਟੀਮਾਂ ਹੋਈਆਂ ਤੈਅ
ਨਵੀਂ ਦਿੱਲੀ, 22 ਮਈ 2025 - ਇੰਡੀਅਨ ਪ੍ਰੀਮੀਅਰ ਲੀਗ (IPL 2025) ਵਿੱਚ, ਗਰੁੱਪ ਪੜਾਅ ਦੇ 63 ਮੈਚ ਖਤਮ ਹੋਣ ਤੋਂ ਬਾਅਦ ਹੀ 4 ਪਲੇਆਫ ਟੀਮਾਂ ਤੈਅ ਹੋ ਗਈਆਂ ਹਨ। ਬੁੱਧਵਾਰ ਨੂੰ, ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਹਰਾ ਕੇ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।
ਬੁੱਧਵਾਰ ਨੂੰ ਵਾਨਖੇੜੇ ਸਟੇਡੀਅਮ ਵਿੱਚ ਮੁੰਬਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 180 ਦੌੜਾਂ ਬਣਾਈਆਂ। ਦਿੱਲੀ ਨੇ 65 ਦੌੜਾਂ ‘ਤੇ 5 ਵਿਕਟਾਂ ਗੁਆ ਦਿੱਤੀਆਂ ਸਨ, ਇੱਥੋਂ ਟੀਮ ਸਿਰਫ਼ 121 ਦੌੜਾਂ ਹੀ ਬਣਾ ਸਕੀ ਅਤੇ ਮੈਚ 59 ਦੌੜਾਂ ਨਾਲ ਹਾਰ ਗਈ। ਇਸ ਦੇ ਨਾਲ ਹੀ ਦਿੱਲੀ ਬਾਹਰ ਹੋਣ ਵਾਲੀ ਛੇਵੀਂ ਅਤੇ ਆਖਰੀ ਟੀਮ ਬਣ ਗਈ ਅਤੇ ਮੁੰਬਈ ਨੇ ਪਲੇਆਫ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ।
ਗੁਜਰਾਤ, ਬੰਗਲੁਰੂ ਅਤੇ ਪੰਜਾਬ ਦੀਆਂ ਟੀਮਾਂ ਪਹਿਲਾਂ ਹੀ ਪਲੇਆਫ ਵਿੱਚ ਪਹੁੰਚ ਚੁੱਕੀਆਂ ਹਨ। ਹੁਣ ਇਨ੍ਹਾਂ ਟੀਮਾਂ 'ਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਲਈ ਮੁਕਾਬਲੇ ਹੋਣਗੇ।