ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ 100 ਫੀਸਦੀ
ਜ਼ਿਲ੍ਹਾ ਫਾਜ਼ਿਲਕਾ ਲਈ ਮਾਣ ਵਾਲੀ ਗੱਲ
ਫਾਜਿ਼ਲਕਾ, 22 ਮਈ 2025- ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਜਿਲ੍ਹਾ ਫਾਜਿ਼ਲਕਾ ਦੇ ਪ੍ਰਿੰਸੀਪਲ ਅਸੋ਼ਕ ਵਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸੋ ਫੀਸਦੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਕਿੱਕਰ ਵਾਲਾ ਰੂਪਾ ਦੇ 10ਵੀਂ ਜਮਾਤ ਦੇ ਵਿਦਿਆਰਥੀ ਆਸ਼ੀਸ਼ ਕੁਮਾਰ ਨੇ 97 ਫੀਸਦੀ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਕੂਲ ਵਿਖੇ ਦਸਵੀ ਜਮਾਤ ਦੇ ਸਾਰੇ 76 ਵਿਦਿਆਰਥੀ ਹੀ ਪਾਸ ਹਨ, ਜਿਨ੍ਹਾਂ ਵਿਚੋਂ 4 ਵਿਦਿਆਰਥੀਆਂ ਨੇ 95 ਫੀਸਦੀ ਤੋਂ ਵੱਧ ਅਤੇ 11 ਵਿਦਿਆਰਥੀਆਂ ਨੇ 90 ਫੀਸਦੀ ਤੋਂ ਜਿਆਦਾ ਨੰਬਰ ਲੈ ਕੇ ਸਕੁਲ ਤੇ ਜ਼ਿਲ੍ਹਾ ਫਾਜ਼ਿਲਕਾ ਦਾ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਦੇ ਨਾਲ-ਨਾਲ ਬਚਿਆਂ, ਮਾਪਿਆਂ ਤੇ ਜ਼ਿਲ੍ਹਾ ਫਾਜ਼ਿਲਕਾ ਲਈ ਮਾਣ ਵਾਲੀ ਗੱਲ ਹੈ।