ਵੱਡੀ ਖ਼ਬਰ: ਜਗਦੀਸ਼ ਭੋਲਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਚੰਡੀਗੜ੍ਹ, 23 ਮਈ 2025- ਪੰਜਾਬ-ਹਰਿਆਣਾ ਹਾਈਕੋਰਟ ਨੇ ਬਹੁ-ਚਰਚਿਤ ਡਰੱਗ ਮਾਮਲੇ ਵਿੱਚ ਸਾਬਕਾ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ, ਮੋਹਾਲੀ ਦੀ ਅਦਾਲਤ ਨੇ ਉਸਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ।
ਮੋਹਾਲੀ ਕੋਰਟ ਨੇ ਭੋਲਾ ਨੂੰ 10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ, ਸਾਲ 2019 ਵਿੱਚ ਸੀਬੀਆਈ ਨੇ ਉਸਨੂੰ 2013 ਦੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਦੇ ਧੰਦੇ ਵਿੱਚ ਸ਼ਾਮਲ ਹੋਣ ਦਾ ਦੋਸ਼ੀ ਠਹਿਰਾਇਆ ਸੀ।
ਭੋਲਾ, ਜੋ ਕਿ ਇੱਕ ਸਾਬਕਾ ਅੰਤਰਰਾਸ਼ਟਰੀ ਪਹਿਲਵਾਨ ਵੀ ਹੈ, ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ, ਪਰ ਨਸ਼ਿਆਂ ਦੀ ਤਸਕਰੀ ਦੇ ਦੋਸ਼ਾਂ ਕਾਰਨ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ।
ਹੁਣ, ਹਾਈਕੋਰਟ ਨੇ ਭੋਲਾ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਭੋਲਾ ਵਿਰੁੱਧ 2013 ਵਿੱਚ ਐਨਡੀਪੀਐਸ ਐਕਟ ਅਧੀਨ ਫਤਹਿਗੜ੍ਹ ਸਾਹਿਬ ਵਿੱਚ ਇੱਕ ਕੇਸ ਦਰਜ ਕੀਤਾ ਗਿਆ ਸੀ। ਯਾਦ ਰਹੇ ਕਿ ਭੋਲਾ ਨੇ ਨਸ਼ਿਆਂ ਦੇ ਧੰਦੇ ਵਿੱਚ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦਾ ਨਾਮ ਲਿਆ ਸੀ।