ਵਾਹੀਯੋਗ ਜ਼ਮੀਨ ਨੂੰ ਐਕਵਾਇਰ ਕਰਨ ਦੇ ਨੋਟੀਫ਼ਿਕੇਸ਼ਨ ਦਾ ਵਿਰੋਧ
ਪੰਜਾਬ ਸਰਕਾਰ ਵਾਹੀਯੋਗ ਜ਼ਮੀਨ ਨੂੰ ਐਕਵਾਇਰ ਕਰਕੇ ਕਿਸਾਨਾਂ ਨਾਲ ਧੱਕਾ ਕਰਨ ਜਾ ਰਹੀ ਹੈ- ਭਾਜਪਾ ਆਗੂ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ 23 ਮਈ 2025 ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਨਗਰ ਵੱਲੋਂ ਅਵਿਨਾਸ਼ ਰਾਏ ਖੰਨਾ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਰਾਜਵਿੰਦਰ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਭਾਜਪਾ ਦੀ ਅਗਵਾਈ ਵਿੱਚ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਨੂੰ ਦਿੱਤਾ ਗਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਵਿੱਚ 383 ਏਕੜ ਖੇਤੀਬਾੜੀ ਵਾਲੀ ਜ਼ਮੀਨ ਨੂੰ ਐਕਵਾਇਰ ਕਰਨ ਦੀ ਨੋਟੀਫ਼ਿਕੇਸ਼ਨ ਦਾ ਵਿਰੋਧ ਕੀਤਾ ਗਿਆ।
ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਾਹੀਯੋਗ ਜ਼ਮੀਨ ਨੂੰ ਐਕਵਾਇਰ ਕਰਕੇ ਕਿਸਾਨਾਂ ਨਾਲ ਧੱਕਾ ਕਰਨ ਜਾ ਰਹੀ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਰਿੰਦਰ ਕੌਰ ਥਾਂਦੀ, ਪੂਨਮ ਮਾਣਕ, ਅਜੇ ਕਟਾਰੀਆ , ਅਮਨ ਰਾਣਾ, ਬਹਾਦਰ ਚੰਦ ਅਰੋੜਾ, ਅਸ਼ਵਨੀ ਨਇਅਰ ਆਦਿ ਹਾਜ਼ਰ ਸਨ।