ਆਧੁਨਿਕ ਸਹੂਲਤਾਂ ਨਾਲ ਲੈੱਸ ਹੋ ਰਹੇ ਪੰਜਾਬ ਦੇ ਸਰਕਾਰੀ ਸਕੂਲ : MLA ਕਲਸੀ
ਵਿਧਾਇਕ ਸ਼ੈਰੀ ਕਲਸੀ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਾਗਰਪੁਰਾ ਸਕੂਲ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ
ਰੋਹਿਤ ਗੁਪਤਾ
ਬਟਾਲਾ, 23 ਮਈ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਪੰਜਾਬ ਵਿਚ ਇਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਜਲਦ ਹੀ ਸਾਡਾ ਸੂਬਾ ਦੇਸ਼ ਭਰ ਵਿਚ ਸਿੱਖਿਆ ਦੇ ਖੇਤਰ ਵਿਚ ਮੋਹਰੀ ਬਣ ਕੇ ਉਭਰੇਗਾ। ਇੰਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪੰਜਾਬ ਸਰਕਾਰ ਵਲੋਂ 'ਸਿੱਖਿਆ ਕ੍ਰਾਂਤੀ ਮੁਹਿੰਮ' ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸਾਗਰਪੁਰ ਵਿਖੇ 12 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਕਲਾਸ ਰੂਮ, ਚਾਰਦੀਵਾਰੀ ਆਦਿ ਬਣਾਉਣ ਦੇ ਵਿਕਾਸ ਕਾਰਜ ਲੋਕ ਅਰਪਨ ਕੀਤੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸਿੱਖਿਆ ਨੂੰ ਹੋਰ ਆਧੁਨਿਕ ਰੂਪ ਦੇਣ ਅਤੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਤੀ ਸੁਚੇਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਵਿੱਚ ਬਹੁਤ ਤਰੱਕੀ ਕੀਤੀ ਹੈ ਅਤੇ ਸਕੂਲ ਲਗਾਤਾਰ ਆਧੁਨਿਕੀਕਰਨ ਵੱਲ ਵੱਧ ਰਹੇ ਹਨ।
ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਦੇ ਪਤਵੰਤੇ ਸੱਜਣ, ਨਵਦੀਪ ਸਿੰਘ, ਵੀਨੂੰ ਕਾਹਲੋਂ, ਮਨਜੀਤ ਸਿੰਘ ਬੁਮਰਾਹ, ਕਮੇਟੀ ਚੇਅਰਮੈਂਨ, ਕਮੇਟੀ ਮੈਂਬਰ ਅਤੇ ਬੱਚਿਆਂ ਦੇ ਮਾਤਾ ਪਿਤਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।