ਸਿੱਖਿਆ ਦੀ ਨੀਂਹ ਮਜਬੂਤ ਹੋਵੇਗੀ ਤਾਂ ਹੀ ਸਮਾਜ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ : ਪ੍ਰੋ ਬਲਜਿੰਦਰ ਕੌਰ
ਅਸ਼ੋਕ ਵਰਮਾ
ਗੇਹਲੇਵਾਲਾ (ਬਠਿੰਡਾ), 23 ਮਈ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਅੰਦਰ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਵਿਦਿਆਰਥੀਆਂ ਨੂੰ ਅਧੁਨਿਕ ਸੁੱਖ ਸਹੂਲਤਾਂ ਅਤੇ ਗੁਣਵੱਤਾਪੂਰਕ ਸਿੱਖਿਆ ਦੇ ਕੇ ਇਕ ਨਵੇਂ ਯੁਗ ਦੀ ਸ਼ੁਰੂਆਤ ਕੀਤੀ ਹੈ।
ਸਿੱਖਿਆ ਕ੍ਰਾਂਤੀ ਸਮਾਗਮ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਹੂਆਣਾ ਵਿਖੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਵਿਧਾਇਕਾ ਤਲਵੰਡੀ ਸਾਬੋ ਅਤੇ ਚੀਫ ਵਿੱਪ ਪ੍ਰੋ ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਸਿੱਖਿਆ ਦੀ ਨੀਂਹ ਮਜਬੂਤ ਹੋਵੇਗੀ ਤਾਂ ਹੀ ਸਮਾਜ ਤਰੱਕੀ ਦੀਆਂ ਬੁਲੰਦੀਆਂ ਨੂੰ ਛੂੰਹੇਗਾ। ਉਹਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਪੜਾਉਣ ਤੋਂ ਪਿੱਛੇ ਨਾ ਹਟਣ।
ਚੀਫ ਵਿੱਪ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਲਦ ਹੀ ਸਿੱਖਿਆ ਦੇ ਖੇਤਰ 'ਚ ਪੰਜਾਬ ਇੱਕ ਮੋਹਰੀ ਸੂਬਾ ਬਣੇਗਾ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਪਿੰਡ ਦੇ ਮੋਹਤਵਾਰ ਵਿਅਕਤੀ ਆਦਿ ਹਾਜ਼ਰ ਸਨ।