← ਪਿਛੇ ਪਰਤੋ
36 ਬੋਤਲਾਂ ਸ਼ਰਾਬ ਸਮੇਤ ਤਸਕਰ ਕਾਬੂ ਦੀਪਕ ਜੈਨ
ਜਗਰਾਓ, 24 ਮਈ 2025 - ਪੁਲਿਸ ਜਿਲਾ ਲੁਧਿਆਣਾ ਦੇਹਾਤੀ ਦੇ ਐਸਐਸਪੀ ਡਾਕਟਰ ਅੰਕੁਰ ਗੁਪਤਾ ਵਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਅਧੀਨ ਅੱਜ ਇੱਕ ਸ਼ਰਾਬ ਤਸਕਰ ਨੂੰ ਥਾਣਾ ਸਿਟੀ ਜਗਰਾਉਂ ਦੀ ਪੁਲਿਸ ਪਾਰਟੀ ਵੱਲੋਂ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਜਗਰਾਉਂ ਦੇ ਮੁਖੀ ਤੋਂ ਮਿਲੀ ਜਾਣਕਾਰੀ ਮੁਤਾਬਕ ਹੈਡ ਕਾਸਟੇਬਲ ਬਲਜਿੰਦਰ ਕੌਰ ਆਪਣੇ ਸਾਥੀ ਕਰਮਚਾਰੀਆਂ ਦੇ ਨਾਲ ਬਰਾਏ ਗਸਤ ਅਤੇ ਚੈਕਿੰਗ ਸ਼ਕੀ ਪੁਰਸ਼ਾਂ ਦੇ ਸੰਬੰਧ ਵਿੱਚ ਕੋਠੇ ਰਾਹਲਾਂ ਨੂੰ ਜਾ ਰਹੇ ਸਨ ਤਾਂ ਸੜਕ ਦੇ ਕਿਨਾਰੇ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਖੜਾ ਦਿਖਾਈ ਦਿੱਤਾ। ਦੁਰਾਨੇ ਚੈਕਿੰਗ ਉਸ ਪਾਸੋਂ 36 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਜੁਗਨੀ ਸੋਫੀ ਸੇਲ ਇਨ ਹਰਿਆਣਾ ਬਰਾਮਦ ਹੋਈਆਂ। ਪੁਲਿਸ ਪਾਰਟੀ ਵੱਲੋਂ ਜਦੋਂ ਦੋਸ਼ੀ ਦਾ ਨਾਮ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਅਵਤਾਰ ਸਿੰਘ ਉਰਫ਼ ਵਿੱਕੀ ਪੁੱਤਰ ਚਰਨਜੀਤ ਸਿੰਘ ਬਾਸੀ ਮੁਹੱਲਾ ਆਵਾ ਪ੍ਰਤਾਪ ਨਗਰ ਜਗਰਾਉਂ ਦੱਸਿਆ। ਥਾਣਾ ਮੁਖੀ ਨੇ ਦੱਸਿਆ ਕਿ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Total Responses : 2219