ਲੋਕ ਆਪਣੇ ਪਿੰਡਾਂ ਵਾਰਡਾਂ ਦੇ ਪਹਿਰੇਦਾਰ ਖੁਦ ਬਣਨ, ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦੇਵੇਗੀ ਪੂਰਾ ਸਾਥ - ਕੁਲਵੰਤ ਸਿੰਘ
- ਵਿਧਾਇਕ ਨੇ ਪਿੰਡ ਸੰਭਾਲਕੀ, ਨਾਨੂੰ ਮਾਜਰਾ ਅਤੇ ਰਾਏਪੁਰ ਖੁਰਦ ਦੇ ਪਿੰਡਾਂ ਨੂੰ ਨਸ਼ਿਆਂ ਵਿਰੁੱਧ ਡਟ ਕੇ ਲੜਨ ਦਾ ਦਿਵਾਇਆ ਪ੍ਰਣ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ 2025: ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਵਿੱਚ ਲੋਕ ਆਪ ਮੁਹਾਰੇ ਅੱਗੇ ਆ ਕੇ ਨਸ਼ਿਆਂ ਵਿਰੁੱਧ ਆਵਾਜ ਬੁਲੰਦ ਕਰ ਰਹੇ ਹਨ। ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਲੋਕ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦਾ ਪ੍ਰਣ ਲੈ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਅੱਜ ਮੋਹਾਲੀ ਹਲਕੇ ਦੇ ਪਿੰਡ ਸੰਭਾਲਕੀ, ਨਾਨੂੰ ਮਾਜਰਾ ਅਤੇ ਰਾਏਪੁਰ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਪਹੁੰਚੇ। ਉਹਨਾਂ ਕਿਹਾ ਕਿ ਲੋਕ ਆਪਣੇ ਪਿੰਡਾਂ ਦੇ ਪਹਿਰੇਦਾਰ ਖੁਦ ਬਣਨ ਪੰਜਾਬ ਸਰਕਾਰ ਉਹਨਾਂ ਦੀ ਹਰ ਤਰੀਕੇ ਨਾਲ ਮੱਦਦ ਕਰੇਗੀ। ਪੰਜਾਬ ਸਰਕਾਰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਉਹ ਬਿਨ੍ਹਾਂ ਕਿਸੇ ਡਰ ਤੋਂ ਨਸ਼ਿਆਂ ਵਿਰੁੱਧ ਲੜਾਈ ਲੜਨ। ਉਹਨਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਸਿਆਸੀ ਜਾਂ ਪ੍ਰਸ਼ਾਸ਼ਨਿਕ ਦਬਾਅ ਨਹੀਂ ਪਾਇਆ ਜਾਵੇਗਾ ਸਗੋਂ ਦੋਹਾਂ ਪੱਖਾਂ ਤੋਂ ਉਹਨਾਂ ਦੀ ਮੱਦਦ ਕੀਤੀ ਜਾਵੇਗੀ। ਉਹਨਾਂ ਪਿੰਡਾਂ ਦੇ ਲੋਕਾਂ ਨਸ਼ਿਆਂ ਵਿਰੁੱਧ ਡਟ ਕੇ ਲੜਨ ਦੀ ਸਹੁੰ ਚੁਕਾਈ।
ਵਿਧਾਇਕ ਨੇ ਦੱਸਿਆ ਕਿ ਸੂਬੇ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ ਜੋ ਕਿ ਲੋਕ ਹਿਤ ਵਿੱਚ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਬਲਕਿ ਇੱਕ ਸਮਾਜਿਕ ਸੰਕਲਪ ਹੈ ਅਤੇ ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜ ਕੇ ਇਸ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾਵੇ ।
ਉਹਨਾਂ ਦੱਸਿਆ ਕਿ ਜਾਗਰੂਕਤਾ ਸਭਾਵਾਂ ਦੌਰਾਨ ਲੋਕ ਉਹਨਾਂ ਨੂੰ ਮਿਲਦੇ ਹਨ ਅਤੇ ਸਰਕਾਰ ਵੱਲੋਂ ਆਰੰਭੇ ਇਸ ਵਿਸ਼ੇਸ਼ ਮਿਸ਼ਨ ਦੀ ਸਲਾਘਾ ਕਰਦੇ ਹਨ।
ਨਸ਼ਾ ਮੁਕਤੀ ਯਾਤਰਾ ਨੂੰ ਪੂਰੇ ਹਲਕੇ ਵਿੱਚ ਚਲਾਇਆ ਜਾਵੇਗਾ ਅਤੇ ਹਰ ਪਿੰਡ, ਗਲੀ ਅਤੇ ਮੁਹੱਲੇ ਤੱਕ ਇਹ ਸੰਦੇਸ਼ ਪਹੁੰਚਾਇਆ ਜਾਵੇਗਾ ਕਿ ਨਸ਼ਾ ਨਹੀਂ ਜੀਵਨ ਚੁਣੋ। ਉਹਨਾਂ ਨੇ ਇਹ ਵੀ ਕਿਹਾ ਕਿ ਨਸ਼ਾ ਛੁਡਾਉਣ ਵਾਲਿਆਂ ਦੇ ਪੁਨਰਵਾਸ ਲਈ ਸਰਕਾਰ ਵੱਲੋਂ ਕੌਂਸਲਿੰਗ, ਰੋਜ਼ਗਾਰ ਅਤੇ ਮਨੋਚਿਕਿਤਸਾ ਸੇਵਾਵਾਂ ਦੀ ਵੀ ਪੂਰੀ ਸਵਿਧਾ ਦਿੱਤੀ ਜਾ ਰਹੀ ਹੈ। ਇਹ ਘਰ ਘਰ ਦਸਤਕ ਮੁਹਿੰਮ ਇੱਕ ਉਮੀਦ ਦੀ ਕਿਰਨ ਹੈ ਜੋ ਨਸ਼ਿਆਂ ਦੇ ਹਨੇਰੇ ਵਿੱਚ ਫਸੇ ਪਰਿਵਾਰਾਂ ਲਈ ਨਵਾਂ ਰਾਹ ਵਿਖਾ ਰਹੀ ਹੈ।
ਇਸ ਮੌਕੇ ਅਵਤਾਰ ਸਿੰਘ ਮੌਲੀ ਬਲਾਕ ਪ੍ਰਧਾਨ, ਗੁਰਪ੍ਰੀਤ ਸਿੰਘ ਕੁਰੜਾ, ਹਲਕਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਸ੍ਰੀਮਤੀ ਅਨੂੰ ਬੱਬਰ ਜਿਲ੍ਹਾ ਕੋਆਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ, ਡਾ ਕੁਲਦੀਪ ਸਿੰਘ, ਹਰਪਾਲ ਸਿੰਘ ਬਰਾੜ, ਜਸਪਾਲ ਸਿੰਘ ਮਟੌਰ, ਗੁਰਪ੍ਰੀਤ ਚਾਹਲ, ਅਰੁਣ ਗੋਇਲ, ਗੁਰਸੇਵਕ ਸਿੰਘ ਸਰਪੰਚ ਮੌਲੀ, ਆਰ.ਪੀ. ਸ਼ਰਮਾ, ਭੁਪਿੰਦਰ ਸਿੰਘ ਮੌਲੀ, ਸੁਖਚੈਨ ਸਿੰਘ , ਕ੍ਰਿਤੀਕਾ ਸ਼ਰਮਾ ਪਤਨੀ ਗੌਰਵ ਸ਼ਰਮਾ ਸਰਪੰਚ ਪਿੰਡ ਸੰਭਾਲਕੀ ,ਪਿੰਡ ਨਾਨੂੰ ਮਾਜਰਾ ਪਲਵਿੰਦਰ ਕੌਰ ਪਤਨੀ ਸੰਦੀਪ ਗਿਰ ਸਰਪੰਚ ,ਬਲਾਕ ਪ੍ਰਧਾਨ ਅਵਤਾਰ ਸਿੰਘ ਮੌਲੀ, ਜਿਲ੍ਹਾ ਕੋਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ-ਸ੍ਰੀਮਤੀ ਅਨੂੰ ਬੱਬਰ ਹਲਕਾ ਕੋਰਡੀਨੇਟਰ ਯੁੱਧ ਨਸ਼ਿਆਂ ਵਿਰੁੱਧ-ਗੁਰਪ੍ਰੀਤ ਸਿੰਘ ਕੁਰੜਾ ਹਰਸਿਮਰਤ ਸਿੰਘ ਬੱਲ ਡੀ.ਐਸ.ਪੀ. , ਧਨਵੰਤ ਸਿੰਘ ਰੰਧਾਵਾ ਬੀ.ਡੀ.ਪੀ.ਓ., ਹਰਜੋਤ ਸਿੰਘ ਨਾਇਬ ਤਹਿਸੀਲਦਾਰ, ਪਿੰਡ ਰਾਏਪੁਰ ਖ਼ੁਰਦ ਕਰਮਜੀਤ ਕੌਰ ਸਰਪੰਚ ਹਰਵਿੰਦਰ ਸਿੰਘ ਰਿੰਕੂ ਪੁੱਤਰ ਕਰਮਜੀਤ ਕੌਰ, ਇਕਬਾਲ ਸਿੰਘ ਪਿੰਡ ਸੰਭਾਲਕੀ ਅਤੇ ਹੋਰ ਮੋਹਤਬਰ ਪਿੰਡ ਵਾਸੀ ਹਾਜ਼ਰ ਸਨ।
Click to Follow Babushahi Facebook page →