ਮਾਨ ਸਰਕਾਰ ਦਾ ਪੰਜਾਬ ਦੇ ਲੋਕਾਂ ਨੂੰ ਤੋਹਫ਼ਾ: ਕੱਲ੍ਹ ਤੋਂ ਨਵੀਂ ਆਸਾਨ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ ਹੋਵੇਗੀ
ਚੰਡੀਗੜ੍ਹ, 25 ਮਈ 2025 - ਮਾਨ ਸਰਕਾਰ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਸਰਕਾਰ ਵੱਲੋਂ ਮੋਹਾਲੀ ਵਿੱਚ ਕੱਲ੍ਹ 26 ਮਈ ਤੋਂ ਨਵੀਂ ਆਸਾਨ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਇਸਦਾ ਉਦਘਾਟਨ ਕਰਨਗੇ।
ਸਰਕਾਰ ਦੇ ਇਸ ਕਦਮ ਨਾਲ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਵੇਗੀ। ਰਜਿਸਟਰੀ ਦੇ ਨਾਮ 'ਤੇ ਆਮ ਲੋਕਾਂ ਤੋਂ ਪੈਸੇ ਵਸੂਲਣ ਵਾਲਿਆਂ ਨੂੰ ਖਤਮ ਕੀਤਾ ਜਾਵੇਗਾ। ਹੁਣ ਰਜਿਸਟ੍ਰੇਸ਼ਨ ਹੋਵੇਗੀ ਆਸਾਨ, ਲੋਕਾਂ ਨੂੰ ਸਿੱਧਾ ਲਾਭ ਮਿਲੇਗਾ।