ਹਰੇਕ ਪਿੰਡ ਨੂੰ ਨਸ਼ਾ ਮੁਕਤ ਕਰਨ ਲਈ ਯਾਤਰਾਵਾਂ ਜਾਰੀ
ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬਰਨਾਲਾ, ਸਾਧੂ ਚੱਕ ਅਤੇ ਭੱਠਾ ਕਲੋਨੀ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ
ਰੋਹਿਤ ਗੁਪਤਾ
ਗੁਰਦਾਸਪੁਰ, 28 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਦਾ ਸੁਪਨਾ ਪੂਰਾ ਹੋ ਰਿਹਾ ਹੈ, ਜਿਸ ਵਿੱਚ ਪਿੰਡ ਦੀਆਂ ਪੰਚਾਇਤਾਂ, ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਪੂਰਨ ਸਹਿਯੋਗ ਦੇ ਰਹੀਆਂ ਹਨ। ਨਸ਼ਾ ਮੁਕਤੀ ਯਾਤਰਾ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬਰਨਾਲਾ, ਸਾਧੂਚੱਕ ਅਤੇ ਭੱਠਾ ਕਲੋਨੀ ਵਿੱਚ ਵਿਸ਼ੇਸ਼ ਤੌਰ 'ਤੇ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਸ ਵਿੱਚ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸੀਨੀਅਰ ਆਪ ਆਗੂ ਧਰੁਵ ਬਹਿਲ, ਕਬੀਰ ਬਹਿਲ, ਹਨੀ ਬਹਿਲ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਸ਼ਾਮਲ ਹੋਏ।
ਇਸ ਮੌਕੇ ਨਸ਼ਾ ਮੁਕਤੀ ਯਾਤਰਾ ਦੌਰਾਨ ਹੋਈਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਅਤੇ ਧਰੁਵ ਬਹਿਲ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ, ਇਸ ਲਈ ਹਰੇਕ ਵਿਅਕਤੀ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਧਰੁਵ ਬਹਿਲ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਗਈ ਅਤੇ ਸਮਾਜ ਨੂੰ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਇਆ ਜਾਵੇ, ਤਾਂ ਜੋ ਉਨ੍ਹਾਂ ਦਾ ਸਹੀ ਇਲਾਜ ਹੋ ਸਕੇ ਅਤੇ ਉਹ ਆਪਣੀ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ। ਇਸ ਮੌਕੇ ਇਸ ਮੌਕੇ ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਇਲਾਵਾ ਵਾਸੀ ਹਾਜ਼ਰ ਸਨ।