1 ਦੇਸੀ ਕੱਟਾ 315 ਬੋਰ, 4 ਜਿੰਦਾ ਰੋਂਦ, 1 ਚੋਰੀ ਕੀਤਾ ਮੋਟਰਸਾਇਕਲ ਅਤੇ 800 ਲੀਟਰ ਲਾਹਣ ਸਮੇਤ 4 ਗ੍ਰਿਫ਼ਤਾਰ
ਰੂਪਨਗਰ, 28 ਮਈ 2025: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਤੇ 1 ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ ਬ੍ਰਾਮਦ, 1 ਚੋਰੀ ਕੀਤਾ ਮੋਟਰਸਾਇਕਲ ਅਤੇ 800 ਲੀਟਰ ਲਾਹਣ, ਜੋ ਮੌਕੇ ਤੇ ਨਸ਼ਟ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਅਸਲਾ ਐਕਟ, ਬੀ.ਐਨ.ਐਸ. ਅਤੇ ਐਕਸਾਇਜ਼ ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਥਾਣਾ ਸਿਟੀ ਰੂਪਨਗਰ ਵੱਲੋਂ ਪਰਮਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਚੰਦਪੁਰ ਡਕਾਲਾ ਅਤੇ ਅਮਰਜੀਤ ਸਿੰਘ ਉਰਫ ਲਾਡੀ ਵਾਸੀ ਪਿੰਡ ਦਬੁਰਜੀ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 1 ਦੇਸੀ ਕੱਟਾ 315 ਬੋਰ ਅਤੇ 4 ਜਿੰਦਾ ਰੋਂਦ ਬਰਾਮਦ ਕੀਤੇ ਗਏ ਅਤੇ ਉਨ੍ਹਾਂ ਖਿਲਾਫ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ, ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਵੱਲੋਂ ਅਜੈ ਕੁਮਾਰ ਉਰਫ ਬਾਣੀਆ ਅਤੇ ਸੁਸ਼ੀਲ ਕੁਮਾਰ ਉਰਫ ਸਾਹਿਲ ਵਾਸੀ ਕੁਚੀਗਰ ਮਹੱਲਾ ਵਾਰਡ ਨੰਬਰ 11 ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋਂ ਇੱਕ ਚੋਰੀ ਕੀਤਾ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ, ਜਿਨ੍ਹਾਂ ਖਿਲਾਫ ਬੀ.ਐਨ.ਐਸ. ਤਹਿਤ ਮੁੱਕਦਮਾ ਦਰਜ ਕੀਤਾ ਗਿਆ ਅਤੇ ਥਾਣਾ ਸ੍ਰੀ ਅਨੰਦਪੁਰ ਸਾਹਿਬ ਵਲੋ 4 ਡਰੱਮਾ ਵਿੱਚ 800 ਲੀਟਰ ਲਾਹਣ ਬ੍ਰਾਮਦ ਕੀਤੀ ਗਈ ਜਿਸ ਨੂੰ ਐਕਸਾਇਜ਼ ਇੰਸਪੈਕਟਰ ਦੀ ਹਾਜ਼ਰੀ ਵਿੱਚ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਐਕਸਾਇਜ਼ ਐਕਟ ਤਹਿਤ ਮੁਕੱਦਮਾ ਦਰਜ਼ ਕੀਤਾ ਗਿਆ।
ਸ. ਗੁਲਨੀਤ ਸਿੰਘ ਖੁਰਾਣਾ ਨੇ ਅੱਗੇ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।