ਪ੍ਰਭਬੀਰ ਬਰਾੜ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਹਾਜ਼ਰੀ ਵਿੱਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
- ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
ਚੰਡੀਗੜ੍ਹ, 28 ਮਈ 2025 - ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ।
ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।
ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ 'ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ।
ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।