ਭਗਵੰਤ ਮਾਨ ਵੱਲੋਂ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 28 ਮਈ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਪਿੱਛੇ ਪਤਨੀ, ਪੁੱਤਰ ਅਤੇ ਦੋ ਧੀਆਂ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਵੱਲੋਂ ਲੋਕ ਭਲਾਈ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ।
ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਸਕੇ-ਸਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।