ਹਲਕਾ ਵਿਧਾਇਕ ਵੱਲੋਂ ਵਾਰਡ ਨੰਬਰ ਚਾਰ ਵਿੱਚ ਪਬਲਿਕ ਨੂੰ ਨਸਿ਼ਆਂ ਵਿਰੁੱਧ ਕੀਤਾ ਜਾਗਰੂਕ
ਜਗਰਾਉਂ, 28 ਮਈ 2025 - ਪੰਜਾਬ ਸਰਕਾਰ ਵੱਲੋਂ ਚਲਾਏ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਅੱਜ ਹਲਕਾ ਜਗਰਾਉਂ ਦੇ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂਕੇ ਵੱਲੋਂ ਵਾਰਡ ਨੰਬਰ ਚਾਰ ਦੇ ਮਹੱਲਾ ਕੱਚਾ ਕਿਲਾ ਵਿਖੇ ਲਾਈਨ ਭਵਨ ਅੰਦਰ ਸਮਾਗਮ ਕਰਕੇ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਅਤੇ ਨਸ਼ਿਆਂ ਦੋ ਖਿਲਾਫ ਪ੍ਰੇਰਨਾ ਦਿੰਦੇ ਹੋਏ ਹਲਫ ਵੀ ਕਰਵਾਈ ਗਈ ਇਸ ਮੌਕੇ ਬੋਲਦੇ ਬੀਬੀ ਸਰਬਜੀਤ ਕੌਰ ਮਾਣੁਕੇ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅੰਦਰ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਅਹਿਦ ਲੈ ਚੁੱਕੀ ਹੈ ਅਤੇ ਰੋਜ਼ਾਨਾ ਹੀ ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲਾਂ ਅੰਦਰ ਡੱਕਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀਆਂ ਪ੍ਰੋਪਰਟੀਆਂ ਵੀ ਫਰੀਜ ਕੀਤੀਆਂ ਗਈਆਂ ਹਨ। ਉਹਨਾਂ ਕਿਹਾ ਕਿ ਨਸ਼ਾ ਇੱਕ ਵਿਅਕਤੀ ਨੂੰ ਹੀ ਨਹੀਂ ਬਲਕਿ ਪੂਰੇ ਪਰਿਵਾਰ ਨੂੰ ਹੀ ਖਤਮ ਕਰ ਦਿੰਦਾ ਹੈ। ਅੱਜ ਮਾਵਾਂ ਜਿਹੜੀਆਂ ਕਿਸੇ ਟਾਈਮ ਆਪਣੇ ਬੱਚੇ ਦੇ ਭਵਿੱਖ ਲਈ ਚਿੰਤਤ ਹੁੰਦੀਆਂ ਸਨ ਅੱਜ ਉਹੀ ਮਾਵਾਂ ਆਪਣੇ ਨਸ਼ੇੜੀ ਪੁੱਤ ਦੀ ਮੌਤ ਦੀ ਦੁਆਵਾਂ ਕਰਦੀਆਂ ਹਨ ਜੋ ਕਿ ਬਹੁਤ ਹੀ ਦੁਖਦਾਈ ਲੱਗਦਾ ਹੈ।
ਇਸ ਮੌਕੇ ਬੋਲਦਿਆਂ ਹੋਇਆਂ ਨਗਰ ਕੌਂਸਲ ਜਗਰਾਉਂ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਰੰਧਾਵਾ ਨੇ ਕਿਹਾ ਕਿ ਸਾਨੂੰ ਸਭ ਨੂੰ ਇੱਕਜੁੱਟ ਹੋ ਕੇ ਨਸ਼ਿਆਂ ਦੇ ਖਿਲਾਫ ਚਲਾਈ ਗਈ ਸਰਕਾਰੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦਾ ਸਾਥ ਦੇਣਾ ਚਾਹੀਦਾ ਹੈ। ਅੱਜ ਨਸ਼ਾ ਸਾਡੇ ਸਮਾਜ ਨੂੰ ਖੋਖਲਾ ਕਰ ਰਿਹਾ ਹੈ ਅਤੇ ਪੰਜਾਬ ਦੀ ਜਵਾਨੀ ਇਹਨਾਂ ਨਸ਼ਿਆਂ ਕਾਰਨ ਬਰਬਾਦ ਹੋ ਰਹੀ ਹੈ। ਉਹਨਾਂ ਕਿਹਾ ਕਿ ਤੁਸੀਂ ਕਿਸੇ ਵੀ ਪਬਲਿਕ ਫੋਨ ਤੋਂ ਭਗਵੰਤ ਮਾਨ ਸਰਕਾਰ ਵੱਲੋਂ ਜਾਰੀ ਕੀਤੇ ਹੋਏ ਫੋਨ ਉੱਪਰ ਨਸ਼ਾ ਤਸਕਰਾਂ ਦੀ ਸੂਚਨਾ ਦੇ ਸਕਦੇ ਹੋ। ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਂਦਾ ਹੈ। ਸਾਨੂੰ ਕਿਸੇ ਵੀ ਨਸ਼ਾ ਤਸਕਰ ਤੋਂ ਸੂਚਨਾ ਦੇਣ ਲੱਗਿਆਂ ਡਰਨ ਦੀ ਕੋਈ ਲੋੜ ਨਹੀਂ।
ਇਸ ਮੌਕੇ ਨਗਰ ਕੌਂਸਲ ਜਗਰਾਓ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਜੋ ਕਿ ਵਾਰਡ ਨੰਬਰ ਚਾਰ ਦੇ ਕੌਂਸਲਰ ਵੀ ਹਨ ਅਤੇ ਕੌਂਸਲਰ ਕਵਰਪਾਲ ਸਿੰਘ, ਸਾਜਨ ਮਲਹੋਤਰਾ, ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਅਰੁਣ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਕਾਰੀ ਅਮਲਾ ਅਤੇ ਵਾਰਡ ਨੰਬਰ ਚਾਰ ਦੀ ਜਨਤਾ ਹਾਜ਼ਰ ਸੀ।