Big Breaking: ਭਾਰਤ ਭੂਸ਼ਣ ਆਸ਼ੂ ਨਾਲ Raja Warring, Channi ਤੇ Rana Gurjeet ਨਾਮਜ਼ਦਗੀ ਭਰਨ ਪਹੁੰਚੇ
ਲੁਧਿਆਣਾ:
ਲੁਧਿਆਣਾ : ਪੱਛਮੀ ਤੋਂ ਜਿਮਣੀ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਅੱਜ ਨਾਮਜਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਸੀਐਮ ਅਤੇ ਜਲੰਧਰ ਤੋਂ ਐਮਪੀ ਚਰਨਜੀਤ ਚੰਨੀ ਅਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਮੌਜੂਦ ਸਨ।
ਇਸ ਮੌਕੇ ਕਾਂਗਰਸ ਦੇ ਵੱਲੋਂ ਸ਼ਹਿਰ ਵਿੱਚ ਰੋਡ ਸ਼ੋਅ ਵੀ ਕੱਢਿਆ ਗਿਆ ਅਤੇ ਲੋਕਾਂ ਦਾ ਸਮਰਥਨ ਮੰਗਿਆ ਗਿਆ। ਆਸ਼ੂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ ਅਤੇ ਇਸ ਲਈ ਸਿੱਧਾ ਸੀਐਮ ਜਿੰਮੇਵਾਰ ਹੈ।
ਉਹਨਾਂ ਨੇ ਕਿਹਾ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਪੰਜਾਬ 'ਤੇ ਅਸਿੱਧੇ ਢੰਗ ਦੇ ਨਾਲ ਕਬਜ਼ਾ ਕਰਨਾ ਚਾਹੁੰਦੀ ਹੈ ਅਤੇ ਲਗਾਤਾਰ ਪੰਜਾਬ ਵਿਰੋਧੀ ਫੈਸਲੇ ਇਸ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ।
ਆਸ਼ੂ ਨੇ ਦਾਅਵਾ ਕਰਦਿਆਂ ਕਿਹਾ ਕਿ ਭਾਜਪਾ, ਆਪ, ਅਕਾਲੀ ਦਲ ਅਤੇ ਹੋਰ ਵਿਰੋਧੀ ਦਲਾਂ ਨੂੰ ਨਕਾਰ ਕੇ ਸਾਡੇ ਵੋਟਰ ਮੈਨੂੰ ਵਿਧਾਇਕ ਮਨਾਉਣਗੇ।