ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਤੇ ਕਾਰੋਬਾਰੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਅਨੁਕੂਲ ਮਾਹੌਲ: ਚੇਅਰਮੈਨ ਅਨਿਲ ਠਾਕੁਰ
-ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਿਲਾਂ
ਸ੍ਰੀ ਮੁਕਤਸਰ ਸਾਹਿਬ, 29 ਮਈ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ (ਆਬਕਾਰੀ ਤੇ ਕਰ ਵਿਭਾਗ) ਦੇ ਚੇਅਰਮੈਨ ਅਨਿਲ ਠਾਕੁਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਪੰਜਾਬ ਰਾਜ ਦੇ ਜੀ.ਐਸ.ਟੀ, ਜ਼ਿਲ੍ਹੇ, ਮੋਬਾਇਲ ਵਿੰਗ ਅਤੇ ਆਬਕਾਰੀ ਮਾਮਲਿਆਂ ਸਬੰਧੀ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਵੱਖ-ਵੱਖ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਮਾਮਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਆਬਕਾਰੀ, ਜੀ.ਐਸ.ਟੀ. ਵਿਭਾਗ ਨੂੰ ਕਰ ਮਾਲੀਆ ਵਧਾਉਣ ਲਈ ਵਿਭਾਗ ਅਤੇ ਵਪਾਰੀ ਭਾਈਚਾਰੇ ਦਰਮਿਆਨ ਸੁਖਾਵਾਂ ਤਾਲਮੇਲ ਬਣਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਦੇ ਜੀ.ਐਸ.ਟੀ. ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰ੍ਹਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ।
ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਜਾਇਜ਼ ਮੁਸ਼ਕਿਲਾਂ/ਮੰਗਾਂ ਦਾ ਹੱਲ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਚੇਅਰਮੈਨ ਅਨਿਲ ਠਾਕੁਰ ਨੇ ਜੀ.ਐਸ.ਟੀ. ਅਤੇ ਆਬਕਾਰੀ ਵਿੰਗ ਦੇ ਅਧਿਕਾਰੀਆਂ ਨੂੰ ਟੈਕਸ ਵਸੂਲੀ ਵਿੱਚ ਮੌਜੂਦ ਖ਼ਾਮੀਆਂ ਨੂੰ ਦੂਰ ਕਰਨ ਲਈ ਢੁਕਵੇਂ ਕਦਮ ਚੁੱਕਣ ਲਈ ਕਿਹਾ। ਉਨ੍ਹਾਂ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਕਿਹਾ ਕਿ ਪੰਜਾਬ ਦੀ ਤਰੱਕੀ ਅਤੇ ਖ਼ਸ਼ਹਾਲੀ ਲਈ ਬਣਦੇ ਟੈਕਸ ਇਮਾਨਦਾਰੀ ਨਾਲ ਅਤੇ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਮਾਲੀਏ ਵਿੱਚ ਵਾਧਾ ਹੋਣ ਨਾਲ ਸਰਕਾਰੀ ਖਜ਼ਾਨੇ ਨੂੰ ਲਾਭ ਪੁੱਜ ਸਕੇ।
ਉਨ੍ਹਾਂ ਇਹ ਵੀ ਕਿਹਾ ਕਿ ਉਹ ਪੰਜਾਬ ਸਰਕਾਰ ਵਪਾਰੀਆਂ ਅਤੇ ਕਾਰੋਬਾਰੀਆਂ ਵਿਚਕਾਰ ਪੁੱਲ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਸਰਕਾਰ ਦੇ ਪੱਧਰ ’ਤੇ ਇਨ੍ਹਾਂ ਦਾ ਨਿਪਟਾਰਾ ਕੀਤਾ ਜਾ ਸਕੇ।
ਚੇਅਰਮੈਨ ਠਾਕੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਕਮਿਸ਼ਨ ਅਤੇ ਵਿਭਾਗ ਸੂਬੇ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਹਾਂ-ਪੱਖੀ ਅਤੇ ਵਪਾਰ ਦੇ ਅਨੁਕੂਲ ਮਾਹੌਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸਟੇਟ ਜੀ.ਐਸ.ਟੀ. ਦੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਵਪਾਰੀਆਂ ਵੱਲੋਂ ਰੱਖੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਅਤੇ ਸੁਣਵਾਈ ਕਰਨ ਲਈ ਕਿਹਾ।
ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਪਾਸੋਂ ਪ੍ਰਾਪਤ ਆਦੇਸ਼ਾਂ ਅਨੁਸਾਰ ਰਾਜ ’ਚ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਕੀਤੇ ਵਾਅਦਿਆਂ ਮੁਤਾਬਕ ਉਨ੍ਹਾਂ ਨੂੰ ਰਾਜ ਵਿੱਚ ਸੁਖਾਵਾਂ ਮਾਹੌਲ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਯੋਗ ਹੱਲ ਲਈ ਸਰਕਾਰ ਅਤੇ ਇਸ ਦੇ ਸਾਰੇ ਵਿੰਗ ਉਪਰਾਲੇ ਕਰ ਰਹੇ ਹਨ ਅਤੇ ਜੇਕਰ ਕਿਸੇ ਵੀ ਵਪਾਰੀ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਇਸੇ ਦੌਰਾਨ ਵਪਾਰ ਮੰਡਲ ਵਲੋਂ ਆਪਣੀਆਂ ਮੰਗਾਂ ਸਬੰਧੀ ਇਕ ਮੰਗ ਅਤੇ ਸੁਝਾਅ ਪੱਤਰ ਵੀ ਦਿੱਤਾ ਗਿਆ । ਜਿਸ ’ਤੇ ਉਹਨਾਂ ਭਰੋਸਾ ਦਿਵਾਇਆ ਕਿ ਸਰਕਾਰ ਅਤੇ ਕਮਿਸ਼ਨ ਉਨ੍ਹਾਂ ਦੇ ਹਰ ਇੱਕ ਸੁਝਾਅ ਨੂੰ ਗੰਭੀਰਤਾ ਨਾਲ ਲਵੇਗਾ ਤਾਂ ਜੋ ਉਨ੍ਹਾਂ ਦੀਆਂ ਜਾਇਜ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ।
ਇਸ ਮੌਕੇ ਸਹਾਇਕ ਕਮਿਸ਼ਨਰ ਰਾਜ ਕਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀਮਤੀ ਹਿਨਾ ਤਲਵਾੜ, ਸਹਾਇਕ ਕਮਿਸ਼ਨਰ ਰਾਜ ਕਰ, ਸੀਪੂ, ਫਾਜ਼ਿਕਲਾ ਸ਼੍ਰੀ ਪਵਨ, ਈਟੀਓ ਅਮਿਤ , ਈਟੀਓ ਗੁਰਿੰਦਰਜੀਤ ਸਿੰਘ, ਸੈੱਲ ਟੈਕਸ ਇੰਸਪੈਕਟਰ ਰਵਿੰਦਰ ਅਰੋੜਾ, ਤਰਸੇਮ ਸਿੰਘ, ਰੁਪਿੰਦਰ ਸਿੰਘ, ਮਨੀਸ਼ ਕੁਮਾਰ , ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਬਾਂਸਲ, ਜਨਰਲ ਸਕੱਤਰ ਡੀ ਆਰ ਤਨੇਜਾ, ਚੇਅਰਮੈਨ ਕਸ਼ਮੀਰ ਸਿੰਘ, ਵਾਈਸ ਪ੍ਰੈਜੀਡੈਂਟ ਸੰਜੀਵ ਖੇੜਾ, ਲਲਿਤ ਅਹੂਜਾ, ਮਨੀਸ਼ ਅਗਰਵਾਲ, ਜਤਿੰਦਰ ਬਾਂਸਲ, ਸੁਭਾਸ਼ ਮਦਾਨ, ਅੰਮ੍ਰਿਤ ਖਰਾਣਾ, ਸੁਰਿੰਦਰ ਬਾਂਸਲ, ਭੂਸ਼ਣ ਵਿੱਜ, ਸਤੀਸ਼ ਪਾਹਵਾ, ਕੁਲਵਿੰਦਰ ਕੰਡਾ (ਪ੍ਰਧਾਨ ਸਵਰਨਕਾਰ ਸੰਘ ਸ਼੍ਰੀ ਮੁਕਤਸਰ ਸਾਹਿਬ ਸਟੇਟ ਜੁਆਇੰਟ ਸੈਕਟਰੀ ਆਮ ਆਦਮੀ ਪਾਰਟੀ), ਇੰਦਰਜੀਤ ਸਿੰਘ ਖੁਰਮੀ (ਜ਼ਿਲ੍ਹਾ ਵਾਇਸ ਪ੍ਰਧਾਨ ਸਵਰਨਕਾਰ ਸੰਘ), ਗੁਰਪ੍ਰੀਤ ਸਿੰਘ (ਸੈਕਟਰੀ), ਟਰੇਡ ਵਿੰਗ ਮੈਂਬਰ ਸੰਜੀਵ ਕੁਮਾਰ ਆਹੂਜਾ, ਗੁਰਪ੍ਰੀਤ ਗਰੋਵਰ, ਮਨੋਹਰ ਸਿੰਘ ਕੁੰਦਨ , ਸ਼ਗਨ ਲਾਲ ਜੈਨ, ਰਵੀ, ਸੁਰਿੰਦਰ ਸਿੰਘ, ਵਪਾਰ ਮੰਡਲ ਮਲੋਟ ਦੇ ਪ੍ਰਧਾਨ ਮੇਜਰ ਸਿੰਘ ਢਿੱਲੋ, ਜਰਨਲ ਸਕੱਤਰ ਸੁਭਾਸ਼ ਕੱਕੜ, ਚੇਅਰਮੈਨ ਨਰਸਿੰਗ ਚਲਾਣਾ, ਰੇਡੀਮੇਡ ਐਂਡ ਜਨਰਲ ਮਰਚੈਂਟ ਐਸੋਸੀਏਸ਼ਨ ਦੇ ਪ੍ਰਧਾਨ ਪਾਲੀ ਮੱਕੜ, ਅਨਿਲ ਪੁੰਨਛੀ, ਸ਼ਿਵਮ ਖੇੜਾ, ਗੁਰਦੀਪ ਸਿੰਘ, ਅਮਿਤ ਗਲਹੋਤਰਾ, ਗਿੱਦੜਬਾਹਾ ਤੋਂ ਭਗਵਾਨ ਦਾਸ ਅਹੂਜਾ, ਅਸ਼ੋਕ ਬੂਟਰ, ਸੋਮਪਾਲ ਅਹੂਜਾ, ਮਹਿੰਦਰ ਪਾਲ, ਗੌਰਵ ਬਾਂਸਲ, ਸ਼ੰਮੀ ਬੁੱਟਰ ਆਦਿ ਹਾਜ਼ਰ ਸਨ ।