ਦੇਸੀ ਕੱਟੇ ਸਮੇਤ ਚਾਰ ਵਿਅਕਤੀ ਗ੍ਰਿਫਤਾਰ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ, 29 ਮਈ 2025: ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅੰਸਰਾਂ ਖਿਲਾਫ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨਾਂ ਦੇ ਕੋਲੋਂ ਇੱਕ ਦੇਸੀ ਕੱਟਾ 315 ਬੋਰ , 4 ਜਿੰਦਾ ਰੋਂਦ, ਇੱਕ ਚੋਰੀ ਕੀਤਾ ਮੋਟਰਸਾਈਕਲ ਅਤੇ 800 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਮੁਤਾਬਕ ਪੁਲਿਸ ਵੱਲੋਂ ਪਰਮਿੰਦਰ ਸਿੰਘ ਉਰਫ ਭਿੰਦਾ ਵਾਸੀ ਪਿੰਡ ਚੰਦਪੁਰ ਡਕਾਲਾ, ਅਮਰਜੀਤ ਸਿੰਘ ਉਫ ਲਾਡੀ ਵਾਸੀ ਪਿੰਡ ਦਬੁਰਜੀ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਇੱਕ ਦੇਸੀ ਕੱਟਾ 315 ਬੋਰ ਅਤੇ ਚਾਰ ਜਿੰਦਾ ਰੋਂਦ ਬਰਾਮਦ ਕੀਤੇ ਗਏ ਹਨ।
ਇਸੇ ਤਰ੍ਹਾਂ ਥਾਣਾ ਸਦਰ ਮੋਰਿੰਡਾ ਦੇ ਵੱਲੋਂ ਅਜੇ ਕੁਮਾਰ ਅਤੇ ਸੁਸ਼ੀਲ ਕੁਮਾਰ ਵਾਸੀ ਕੁਚੀਗਰ ਮਹੱਲਾ ਵਾਰਡ 11 ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕੋਲੋਂ ਇੱਕ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਅਤੇ ਅਨੰਦਪੁਰ ਸਾਹਿਬ ਵਿਖੇ ਚਾਰ ਡਰਮਾਂ ਦੇ ਵਿੱਚ 800 ਲੀਟਰ ਲਹਾਣ ਵੀ ਬਰਾਮਦ ਕੀਤੀ ਗਈ ਹੈ ਜਿਸ ਨੂੰ ਪੁਲਿਸ ਨੇ ਮੌਕੇ ਤੇ ਨਸ਼ਟ ਕਰ ਦਿੱਤਾ। ਪੁਲਿਸ ਵੱਲੋਂ ਅਗਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।