ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਅਕਾਲੀ ਦਲ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ
ਬਾਬੂਸ਼ਾਹੀ ਬਿਊਰੋ
ਲੁਧਿਆਣਾ, 30 ਮਈ 2025:
ਲੁਧਿਆਣਾ ਪੱਛਮੀ ਹਲਕੇ ਤੋਂ ਹੋ ਰਹੀ ਜ਼ਿਮਨੀ ਚੋਣ ਲਈ ਅੱਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਨਾਮਜ਼ਦਗੀ ਦਾਖਲ ਕਰਦਿਆਂ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਅਤੇ ਇਲਾਕਾਈ ਵਰਕਰਾਂ ਦੀ ਵੱਡੀ ਗਿਣਤੀ ਮੌਜੂਦ ਰਹੀ। ਇਸ ਮੌਕੇ ਉਨ੍ਹਾਂ ਦੇ ਨਾਲ ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਹੀਰਾ ਸਿੰਘ ਗਾਬੜੀਆ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ. ਰਣਜੀਤ ਸਿੰਘ ਢਿੱਲੋਂ, ਸ. ਭੁਪਿੰਦਰ ਸਿੰਘ ਭਿੰਦਾ ਸਮੇਤ ਇਲਾਕੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਹਾਜ਼ਰ ਸੀ।
ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਨੂੰ ਉਮੀਦਵਾਰ ਬਣਾਉਣ ਦਾ ਮਕਸਦ ਪਾਰਟੀ ਦੀ ਲੰਬੀ ਸਿਆਸੀ ਵਿਰਾਸਤ ਅਤੇ ਜ਼ਮੀਨੀ ਵਰਕਰਾਂ ਦੇ ਨਾਲ ਸੰਬੰਧ ਮਜ਼ਬੂਤ ਕਰਨਾ ਹੈ।