← ਪਿਛੇ ਪਰਤੋ
ਸ਼੍ਰੋਮਣੀ ਕਮੇਟੀ ਵਫਦ ਦੀ ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨਾਲ ਮੀਟਿੰਗ, ਮਸਲੇ ਸੁਲਝਾਉਣ ਦੇ ਯਤਨ ਬਾਬੂਸ਼ਾਹੀ ਨੈਟਵਰਕ ਪਟਨਾ, 30 ਮਈ, 2025: ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਸਮੇਤ ਹੋਰ ਸਿੰਘ ਸਾਹਿਬਾਨ ਨੂੰ ਤਨਖਾਹੀਆ ਕਰਾਰ ਦੇਣ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਲਬ ਕਰਨ ਦੇ ਜਾਰੀ ਕੀਤੇ ਹੁਕਮਾਂ ਤੋਂ ਬਾਅਦ ਹੁਣ ਸ਼੍ਰੋਮਣੀ ਕਮੇਟੀ ਦੇ ਵਫਦ ਨੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਨਾਲ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਹੋਰ ਅਧਿਕਾਰੀ ਵੀ ਮੀਟਿੰਗ ਵਿਚ ਮੌਜੂਦ ਸਨ। ਹੋਈ ਗੱਲਬਾਤ ਦੀ ਰਿਪੋਰਟ ਕਮੇਟੀ ਵਫਦ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਪੇਸ਼ ਕੀਤੀ ਜਾਵੇਗੀ। ਦੋਵਾਂ ਧਿਰਾਂ ਵੱਲੋਂ ਭੜਕੇ ਮਸਲੇ ਨੂੰ ਠੰਢਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
Total Responses : 1690