ਆਕਸਫੋਰਡ ਸਕੂਲ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਪੌਦੇ ਵੰਡ ਕੇ ਕੀਤਾ ਲੋਕਾਂ ਨੂੰ ਜਾਗਰੂਕ
ਅਸ਼ੋਕ ਵਰਮਾ
ਬਠਿੰਡਾ, 30 ਮਈ 2025‘ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਨੇ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਲਈ ਪੌਦੇ ਵੰਡੇ ਅਤੇ ਦਿਨੋ ਦਿਨ ਆ ਰਹੀਆਂ ਤਬਦੀਲੀਆਂ ਪ੍ਰਤੀ ਸੁਚੇਤ ਰਹਿਣ ਦਾ ਸੱਦਾ ਦਿੱਤਾ।ਸਕੂਲ ਦੇ ਯੂਥ ਅਤੇ ਇਕੋ ਕਲੱਬ ਦੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ ਅਤੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਵੱਖ-ਵੱਖ ਕਿਸਮ ਦੇ ਰੁੱਖ ਦੇਕੇ ‘ਰੁੱਖ ਲਗਾਓ ਅਤੇ ਵਾਤਾਵਰਨ ਬਚਾਓ’ ਦੀ ਅਪੀਲ ਕਰਨ ਲਈ ਵਿਦਿਆਰਥੀਆਂ ਨੂੰ ਭਗਤਾ ਇਲਾਕੇ ਵਿੱਚ ਭੇਜਿਆ।ਵਿਦਿਆਰਥੀਆਂ ਨੇ ਲੋਕਾਂ ਨੂੰ ਪੌਦੇ ਵੰਡ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੱਤਾ।
ਇਸ ਮੌਕੇ ਅਕਸਫੋਰਡ ਸਕੂਲ ਦੇ ਬੱਚਿਆਂ ਨੇ ਆਮ ਜਨਤਾ ਨੂੰ ਸਿਰਫ਼ ਪੌਦੇ ਲਗਾਉਣ ਬਾਰੇ ਹੀ ਨਹੀਂ ਬਲਕਿ ਇਨ੍ਹਾਂ ਦੀ ਸਾਂਭ - ਸੰਭਾਲ ਦਾ ਸੰਕਲਪ ਲੈਣ ਲਈ ਵੀ ਕਿਹਾ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਅੱਜ ਦੇ ਹਲਾਤਾਂ ਨੂੰ ਤੇ ਵੱਧਦੀ ਗਰਮੀ ਨੂੰ ਦੇਖਦੇ ਹੋਏ ਰੁੱਖਾਂ ਨੂੰ ਲਗਾਉਣਾ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਜੇ ਰੁੱਖ ਹਨ, ਤਾਂ ਧਰਤੀ ਹੈ ਤੇ ਜੇ ਧਰਤੀ ਹੈ ਤਾਂ ਸਾਡੀ ਹੋਂਦ ਹੈ।
ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ।