'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗਾ : ਵਿਧਾਇਕ ਮਾਲੇਰਕੋਟਲਾ
ਨਸ਼ਾ ਮੁਕਤੀ ਯਾਤਰਾ ਮਾਲੇਰਕੋਟਲਾ ਹਲਕੇ ਦੇ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹਾ ਲਾਮਬੰਦ
ਮਾਲੇਰਕੋਟਲਾ 30 ਮਈ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ ਰਹੇਗੀ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਪਿੰਡ.ਨੱਥੋਹੇੜੀ, ਸੇਖੁਪੁਰ ਖੁਰਦ, ਸੁਲਤਾਨਪੁਰ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਦਿਆ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਅਤੇ ਵਾਰਡ ਦੀ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਸਖਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖਾਤਮਾ ਕਰ ਰਹੀ ਹੈ, ਉੱਥੇ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਪਿੰਡ.ਨੱਥੋਹੇੜੀ ,ਸੇਖੁਪੁਰ ਖੁਰਦ ,ਸੁਲਤਾਨਪੁਰ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕਰਦਿਆ ਕੀਤੇ।
ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਯੋਜਨ ਯਾਤਰਾ ਲੋਕਾਂ ਦੇ ਮਨਾਂ ਤੇ ਡੂੰਘਾ ਪ੍ਰਭਾਵ ਪੈਦਾ ਕੀਤਾ ਹੈ ਜਿਸ ਕਾਰਨ ਇਸ ਯਾਤਰਾ ਦਾ ਲੋਕਾ ਵੱਲੋਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦੇ ਖਾਤਮੇ ਦੇ ਰੂਪ ਵਿੱਚ ਨਸ਼ਾ ਮੁਕਤੀ ਯਾਤਰਾ ਇਕ ਇਤਿਹਾਸ ਸਿਰਜ ਰਹੀ ਹੈ, ਜਿਸ ਉੱਤੇ ਆਉਣ ਵਾਲੀਆਂ ਪੀੜ੍ਹੀਆਂ ਮਾਣ ਕਰਨਗੀਆਂ। ਇਸ ਯਾਤਰਾ ਤਹਿਤ ਨਸ਼ਿਆਂ ਦੇ ਖਾਤਮੇ ਹਿਤ ਲੋਕ ਨਸ਼ਿਆਂ ਦੇ ਕਾਰੋਬਾਰੀਆਂ ਬਾਰੇ ਖੁੱਲ੍ਹ ਕੇ ਪੁਲਿਸ ਨੂੰ ਜਾਣਕਾਰੀ ਦੇ ਰਹੇ ਹਨ। ਹੁਣ ਜਦੋਂ ਲੋਕ ਇਸ ਅਲਾਮਤ ਖਿਲਾਫ ਉੱਠ ਖੜ੍ਹੇ ਹੋਏ ਹਨ ਤਾਂ ਪੰਜਾਬ ਦੀ ਧਰਤੀ 'ਤੇ ਹੁਣ ਜ਼ਿਆਦਾ ਦੇਰ ਨਸ਼ੇ ਨਹੀਂ ਰਹਿਣਗੇ।
ਇਸ ਮੌਕੇ 'ਤੇ ਉਨ੍ਹਾਂ ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਅਹਿਮ ਭੂਮਿਕਾ ਅਦਾ ਕਰਕੇ ਸਰਕਾਰ ਦਾ ਸਾਥ ਦੇਣ ਅਤੇ ਇੱਕ ਰੰਗਲੇ ਪੰਜਾਬ ਵੱਲ ਆਪਣੇ ਕਦਮ ਪੁਟਣ। ਉਕਣ ਸਮਾਗਮਾਂ ਉਪਰੰਤ ਵਿਧਾਇਕ ਮਾਲੇਰਕੋਟਲਾ ਨੇ ਹਲਕੇ ਦੇ ਪਿੰਡ ਅਬਦੁੱਲਾਪੁਰ, ਕਾਸਿਮਪੁਰ ਅਤੇ ਇਲਤਫਾਤਪੁਰਾ ਵਿਖੇ ਨਸ਼ਾ ਮੁਕਤੀ ਯਾਤਰਾਂ ਦੇ ਪੁਜਣ ਤੇ ਵਿਧਾਇਕ ਮਾਲੇਰਕੋਟਲਾ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਵਿਰੁਧ ਜਾਗਰੂਕ ਵੀ ਕੀਤਾ ।
ਇਸ ਮੌਕੇ ਕੋਆਡੀਨੇਟਰ ਨਸ਼ਾ ਛੁੜਾਊ ਕਮੇਟੀ ਸਿੰਗਾਰਾ ਸਿੰਘ, ਬੀ.ਡੀ.ਪੀ.ਓ ਜਗਰਾਜ ਸਿੰਘ, ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਗੋਗੀ, ਪੰਚਾਇਤ ਸਕੱਤਰ ਜਗਮੋਹਨ ਸਿੰਘ, ਪੰਚਾਇਤ ਸਕੱਤਰ ਮੁਹੰਮਦ ਜਮੀਲ, ਨਰੇਗਾ ਸਕੱਤਰ ਸੰਦੀਪ ਕੌਰ, ਸਰਪੰਚ ਬਲਜੀਤ ਕੌਰ, ਸਰਪੰਚ ਅਮਪਦੀਪ ਸਿੰਘ, ਪੰਚਾਇਤ ਸਕੱਤਰ ਬਲਵਿੰਦਰ ਸਿੰਘ, ਗੁਰਵੀਰ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।