ਨਸ਼ੇ ਸਮੇਤ 4 ਕਾਬੂ
ਰੂਪਨਗਰ, 30 ਮਈ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆ ਵਿਰੁੱਧ" ਤਹਿਤ ਜ਼ਿਲ੍ਹਾ ਪੁਲਿਸ ਵਲੋਂ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 33 ਗ੍ਰਾਮ ਤੋਂ ਵੱਧ ਹੈਰੋਈਨ, 10 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ, 6 ਨਸ਼ੀਲੇ ਟੀਕੇ ਅਤੇ 20,000/- ਰੁਪਏ ਡਰੱਗ ਮਨੀ ਬ੍ਰਾਮਦ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਸ. ਗੁਲਨੀਤ ਸਿੰਘ ਖੁਰਾਣਾ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਥਾਣਾ ਸਿਟੀ ਰੂਪਨਗਰ ਵੱਲੋਂ ਗੁਰਮੁੱਖ ਸਿੰਘ ਵਾਸੀ ਪਿੰਡ ਗੜਬਾਗਾ ਥਾਣਾ ਨੂਰਪੁਰਬੇਦੀ ਹਾਲ ਵਾਸੀ ਭਿੰਡਰ ਨਗਰ ਰੂਪਨਗਰ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 6 ਨਸ਼ੀਲੇ ਟੀਕੇ ਬ੍ਰਾਮਦ ਕੀਤੇ ਗਏ ਅਤੇ ਲਵਪ੍ਰੀਤ ਸਿੰਘ ਉਰਫ ਲਕੜੀ ਵਾਸੀ ਪਿੰਡ ਤਾਰਾਗੜ ਤਲਾਵਾ ਥਾਣਾ ਜੰਡੀਆਲਾ ਜ਼ਿਲ੍ਹਾ ਸ਼੍ਰੀ ਅਮ੍ਰਿਤਸਰ ਸਾਹਿਬ ਹਾਲ ਵਾਸੀ ਕਿਰਾਏਦਾਰ ਡਾਕਟਰ ਜੱਸੀ ਸ੍ਰੀ ਚਮਕੋਰ ਸਾਹਿਬ ਅਤੇ ਸੁਖਵਿੰਦਰ ਕੌਰ ਉਰਫ ਸੋਨੀਆ ਵਾਸੀ ਰੋਲੂ ਮਾਜਰਾ ਥਾਣਾ ਸ੍ਰੀ ਚਮਕੌਰ ਸਾਹਿਬ ਹਾਲ ਵਾਸੀ ਕਿਰਾਏਦਾਰ ਡਾਕਟਰ ਜੱਸੀ ਸ੍ਰੀ ਚਮਕੋਰ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਨਾ ਪਾਸੋਂ 33 ਗ੍ਰਾਮ ਹੈਰੋਈਨ ਅਤੇ 20,000/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ। ਇਸ ਤੋਂ ਇਲਾਵਾ ਥਾਣਾ ਸਦਰ ਮੋਰਿੰਡਾ ਵੱਲੋਂ ਜਤਿੰਦਰ ਸਿੰਘ ਉਰਫ ਜੋਨੀ ਵਾਸੀ ਪਿੰਡ ਬਹਿਬਲਪੁਰ ਥਾਣਾ ਸਦਰ ਮੋਰਿੰਡਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਤੋਂ ਵੱਧ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ ਅਤੇ ਉਨ੍ਹਾਂ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ਼ ਕੀਤੇ ਗਏ।
ਉਨ੍ਹਾਂ ਅੱਗੇ ਦੱਸਿਆਂ ਕਿ ਪ੍ਰੋਜੇਕਟ 'ਸੰਪਰਕ' ਦੀ ਲਗਾਤਾਰਤਾ ਵਿੱਚ ਆਮ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਸਬੰਧੀ ਜਾਗੂਰਕ ਕਰਨ ਅਤੇ ਪੁਲਿਸ ਨਾਲ ਪਬਲਿਕ ਦਾ ਤਾਲਮੇਲ ਹੋਰ ਵਧਾਉਣ ਲਈ ਪਿੰਡਾ ਵਿੱਚ ਜਾ ਕੇ ਗਜਟਿਡ ਅਫਸਰਾਂ ਅਤੇ ਮੁੱਖ ਅਫਸਰ ਥਾਣਾ ਵਲੋ ਮੀਟਿੰਗਾ ਕਰਕੇ ਉਨ੍ਹਾਂ ਨੂੰ ਪੰਜਾਬ ਐਂਟੀ ਡਰੱਗ ਹੈਲਪਲਾਇਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾ ਦੇ ਸੁਝਾਅ ਵੀ ਲਏ ਗਏ।
ਐਸ.ਐਸ.ਪੀ. ਰੂਪਨਗਰ ਵਲੋਂ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀ ਅਲਾਹਮਤ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕਾ ਵਿੱਚ ਕੋਈ ਵਿਅਕਤੀ ਨਸ਼ਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।