ਭਾਰਤ ਮਾਲਾ ਪ੍ਰੋਜੈਕਟ ਵਿੱਚੇ ਰਹਿ ਗਿਆ....! ਕਿਸਾਨ ਆਪਣੀਆਂ ਜ਼ਮੀਨਾਂ ਦਾ ਮੁੜ ਕਬਜ਼ਾ ਲੈ ਕੇ ਔਹ ਗਏ
ਪਿੰਡ ਭਿੱਟੇ ਵੱਢ ਵਿੱਚ ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਦੀ ਜਮੀਨ ਤੇ ਪ੍ਰਸ਼ਾਸਨ ਨੇ ਕੁਝ ਦਿਨ ਪਹਿਲਾਂ ਕੀਤਾ ਸੀ ਕਬਜ਼ਾ, ਕਿਸਾਨਾਂ ਨੇ ਇਕੱਠੇ ਹੋਕੇ ਮੁੜ ਆਪਣਾ ਕਬਜ਼ਾ ਕੀਤਾ ਬਹਾਲ
ਰੋਹਿਤ ਗੁਪਤਾ
ਗੁਰਦਾਸਪੁਰ, 30 ਮਈ 2025- ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਭਿੱਟੇਵੱਡ ਵਿਖੇ ਬੀਤੇ ਦਿਨੀ ਪ੍ਰਸ਼ਾਸਨ ਵੱਲੋਂ ਭਾਰਤ ਮਾਲਾ ਪ੍ਰੋਜੈਕਟ ਅਧੀਨ ਨੈਸ਼ਨਲ ਹਾਈਵੇ ਦੀ ਉਸਾਰੀ ਲਈ ਕਿਸਾਨਾਂ ਦੀ ਜਮੀਨ ਦੇ ਉੱਤੇ ਕਬਜ਼ਾ ਕੀਤਾ ਗਿਆ ਸੀ ਜਿਸ ਨੂੰ ਕਿ ਕਿਸਾਨਾਂ ਵੱਲੋਂ ਵਾਪਸ ਲੈ ਲਿਆ ਗਿਆ ਕਿਸਾਨਾਂ ਵੱਲੋਂ ਅੱਜ ਵੱਡਾ ਇਕੱਠ ਕਰਕੇ ਆਪਣੀਆਂ ਜਮੀਨਾਂ ਦੇ ਉੱਤੇ ਮੁੜ ਕਬਜ਼ਾ ਬਹਾਲ ਕਰ ਲਿਆ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਗਏ ਕਬਜ਼ੇ ਨੂੰ ਟਰੈਕਟਰਾਂ ਦੇ ਨਾਲ ਵਾਹ ਦਿੱਤਾ ਗਿਆ
ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਬਿਨਾਂ ਮੁਆਵਜ਼ਾ ਦਿੱਤੇ ਹੀ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਪਿੰਡ ਭਿੱਟੇ ਵਡ ਵਿਖੇ ਕਿਸਾਨਾਂ ਦੀ ਜਮੀਨ ਦੇ ਉੱਪਰ ਧੱਕੇ ਦੇ ਨਾਲ ਕਬਜ਼ਾ ਕੀਤਾ ਗਿਆ ਸੀ ਅਤੇ ਪ੍ਰਸ਼ਾਸਨ ਵੱਲੋਂ ਹਾਈਵੇ ਬਣਾਉਣ ਦੇ ਲਈ ਜੋ ਵੱਡੇ ਵੱਡੇ ਟੋਏ ਪਾਏ ਗਏ ਸਨ ਅੱਜ ਉਹਨਾਂ ਨੂੰ ਪੂਰ ਦਿੱਤਾ ਗਿਆ ਹੈ ਅਤੇ ਕਿਸਾਨਾਂ ਨੇ ਮੁੜ ਆਪਣਾ ਕਬਜ਼ਾ ਬਹਾਲ ਕਰ ਲਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜਿਹਨਾਂ ਚਿਰ ਉਹਨਾਂ ਨੂੰ ਜ਼ਮੀਨਾਂ ਦਾ ਵਾਜਿਬ ਮੁੱਲ ਨਹੀਂ ਮਿਲਦਾ ਉਹ ਆਪਣੀਆਂ ਜ਼ਮੀਨਾਂ ਤੇ ਕਬਜ਼ਾ ਨਹੀਂ ਹੋਣ ਦੇਣਗੇ ਅਤੇ ਜੇਕਰ ਪ੍ਰਸ਼ਾਸਨ ਫਿਰ ਉਹਨ ਦੀ ਜ਼ਮੀਨ ਤੇ ਕਬਜ਼ਾ ਕਰਨ ਆਇਆ ਤਾਂ ਉਹ ਪ੍ਰਸ਼ਾਸਨ ਦਾ ਪੂਰਾ ਵਿਰੋਧ ਕਰਨਗੇ ਪਰ ਆਪਣੀਆਂ ਜਮੀਨਾਂ ਤੇ ਕਬਜ਼ਾ ਨਹੀਂ ਹੋਣ ਦੇਣਗੇ।