ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ "ਨੋ ਤੰਬਾਕੁ ਦਿਵਸ" ਮਨਾਇਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ 30 ਮਈ
ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਿਸ਼ਵ ਨੋ ਤੰਬਾਕੁ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਿੱਚ ਤੰਬਾਕੂ ਵਿਸ਼ੇ ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਅਤੇ ਸਹੁੰ ਚੁੱਕ ਸਮਾਗਮ ਵੀ ਆਯੋਜਿਤ ਕੀਤਾ ਗਿਆ। ਇਸ ਦੇ ਨਾਲ ਹੀ ਹਸਤਾਖਰ ਮੁਹਿੰਮ ਵੀ ਚਲਾਈ ਗਈ।
ਇਸ ਮੌਕੇ ਸਿਵਲ ਸਰਜਨ ਡਾ. ਜਸਵਿੰਦਰ ਸਿੰਘ ਨੇ ਤੰਬਾਕੂ ਦੇ ਦੁਸ਼ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ । ਉਨ੍ਹਾਂ ਹਾਜਰ ਵਿਦਿਆਰਥੀਆਂ ਨੁੰ ਕਿਹਾ ਕਿ ਉਹ ਅਪਣੀ ਸਿਹਤ ਦਾ ਧਿਆਨ ਰੱਖਦੇ ਹੋਏ ਤੰਬਾਕੂ ਪਦਾਰਥਾ ਤੋ ਦੂਰ ਰਹਿਣ ਅਤੇ ਮਿੱਤਰਾ ਰਿਸ਼ਤੇਦਾਰਾਂ ਨੂੰ ਤੰਬਾਕੂ ਦਾ ਸੇਵਣ ਕਰਣ ਤੋ ਰੋਕਣ। ਲੋਕ ਕਈ ਰੂਪ ਵਿੱਚ ਤੰਬਾਕੂ ਸੇਵਨ ਕਰ ਰਿਹੇ ਹਨ ਅਤੇ ਗੰਭੀਰ ਬੀਮਾਰੀਆਂ ਦੇ ਸ਼ਿਕਾਰ ਹੋ ਰਿਹੇ ਹਨ। ਤੰਬਾਕੂ ਦਾ ਸੇਵਨ ਕੈਂਸਰ ਦਾ ਕਾਰਨ ਬਣ ਰਿਹਾ ਹੈ। ਸਰਕਾਰ ਵੱਲੋਂ ਕਾਨੂੰਨ ਬਣਾ ਕੇ ਇਸ ਦੇ ਸੇਵਨ ਤੇ ਪਾਬੰਦੀਆਂ ਲਾਈਆਂ ਗਈਆਂ ਹਨ ਜਿਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਹੋਣੀ ਚਾਹੀਦੀ ਹੈ।
ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ ਨੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਅੰਦਰ ਕੋਈ ਵੀ ਤੰਬਾਕੂ ਪਦਾਰਥ ਵੇਚਣ ਵਾਲੀ ਦੁਕਾਨ ਨਹੀ ਹੋਣੀ ਚਾਹੀਦੀ, 18 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਪਦਾਰਥ ਵੇਚਣਾ ਕਾਨੂੰਨੀ ਅਪਰਾਧ ਹੈ। ਇਸ ਦੀ ਉਲੰਘਣਾ ਸਜਾਯੋਗ ਹੈ।
ਇਸ ਮੋਕੇ ਤੇ ਡੀ ਆਈ ਓ ਡਾ. ਮਮਤਾ , ਜਿਲਾ ਐਪੀਡਮੋਲੋਜਿਸਟ ਡਾ. ਗੁਰਪ੍ਰੀਤ ਕੌਰ, ਮਾਸ ਮੀਡੀਆ ਅਫਸਰ ਰੁਪਿੰਦਰਜੀਤ ਕੌਰ ਆਦਿ ਹਾਜਰ ਸਨ।