ਖੇਡ ਵਿਭਾਗ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਸਾਈਕਲ ਰੈਲੀ
ਰੋਹਿਤ ਗੁਪਤਾ
ਬਟਾਲਾ, 31 ਮਈ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਖੇਡ ਵਿਭਾਗ ਵਲੋਂ ਘੁੰਮਣ ਕਲਾਂ ਵਿਖੇ ਸਾਈਕਲ ਰੈਲੀ ਕੱਢੀ ਗਈ ਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਜਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ
ਤੋਂ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ, ਜਿਸ ਵਿੱਚ ਖਿਡਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਜ਼ਿਲ੍ਹੇ ਦੇ ਹਰੇਕ ਪਿੰਡ ਤੇ ਸ਼ਹਿਰ ਵਿੱਚ ਲੋਕਾਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਲਈ ਦੱਸਿਆ ਜਾ ਰਿਹਾ ਹੈ ਅਤੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਜਿਲ੍ਹਾ ਪ੍ਰਸ਼ਾਸਨ
ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਦੇ ਇਲਾਜ ਲਈ ਆਪਣੇ ਨੇੜੇ ਦੇ ਓਟ ਕੇਂਦਰ ਜਾਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਡੇਵਿਡ ਗਿੱਲ ਦੇ ਨੰਬਰ 98760-73836 ਉੱਪਰ ਜਾਂ ਸਿਵਲ ਹਸਪਤਾਲ ਗੁਰਦਾਸਪੁਰ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਰਾਹੁਲ ਦੇ ਮੋਬਾਈਲ ਨੰਬਰ 98783-64398 'ਤੇ ਸੰਪਰਕ ਕੀਤਾ ਜਾ ਸਕਦਾ ਹੈ।