ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਨੇ 2.33 ਲੱਖ ਦੀ ਰਾਸ਼ੀ ਨਾਲ ਬੱਲਮਗੜ੍ਹ ਦੇ ਸਕੂਲ ਚ ਲਗਵਾਇਆ ਆਰ.ਓ. ਸਿਸਟਮ
ਸ੍ਰੀ ਮੁਕਤਸਰ ਸਾਹਿਬ, 31 ਮਈ
ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸੁਖਜਿੰਦਰ ਸਿੰਘ ਕਾਉਣੀ ਨੇ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਲਈ ਪੀਣ ਯੋਗ ਸਾਫ ਪਾਣੀ ਦੇ ਪ੍ਰਬੰਧ ਲਈ ਆਰ.ਓ. ਸਿਸਟਮ ਅਤੇ ਵਾਟਰ ਕੂਲਰ ਲਗਵਾਉਣ ਮੌਕੇ ਕੀਤਾ। ਇਸ ਲਈ ਉਨ੍ਹਾਂ ਆਪਣੇ ਅਖਤਿਆਰੀ ਕੋਟੇ ਵਿੱਚ 2.33 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ, ਜਿੱਥੇ ਵਿਦਿਆਰਥੀਆਂ ਨੂੰ ਉੱਤਮ ਦਰਜੇ ਦੀ ਪੜ੍ਹਾਈ ਦੇ ਨਾਲ-ਨਾਲ ਸੁਖਾਵਾਂ ਮਾਹੌਲ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੌਂਗਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ, ਪ੍ਰਿੰਸੀਪਲ ਡਿੰਪੀ ਛਾਬੜਾ, ਮਾਃ ਦਿਲਬਾਗ ਸਿੰਘ, ਮਾਃ ਹਰਪ੍ਰੀਤ ਸਿੰਘ, ਐਸ.ਐਮ. ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ, ਅਮਰਿੰਦਰ ਸਿੰਘ ਬਲਾਕ ਪ੍ਰਧਾਨ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।