ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਬੋਪਾਰਾਏ ਕਲਾ ਵਿਖੇ ਛਬੀਲ ਲਗਾਈ
ਹਰਜਿੰਦਰ ਸਿੰਘ ਭੱਟੀ
ਬੋਪਾਰਾਏ ਕਲਾ, 31 ਮਈ 2025 - ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਬੋਪਾਰਾਏ ਕਲਾ ਵਿਖੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਮਨ੍ਹਾਇਆ ਗਿਆ। ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਬੋਪਾਰਾਏ ਕਲਾ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ ਤੇ ਗੁਰਮਤਿ ਵਿਚਾਰਾ ਕੀਤੀਆਂ ਇਸ ਤੋਂ ਬਾਅਦ ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਅਧਿਆਪਕ ਸਾਹਿਬਾਨ ਨਾਲ ਗਰਮੀ ਦੀਆਂ ਛੁੱਟੀਆਂ ਦੇ ਕੰਮ ਦੇ ਸੰਬੰਧ ਵਿੱਚ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
ਇਹ ਸਮਾਗਮ ਅਕਾਲ ਅਕੈਡਮੀ ਬੋਪਾਰਾਏ ਕਲਾ ਦੇ ਪ੍ਰਿੰਸੀਪਲ ਦੀ ਰਹਿਨੁਮਈ ਹੇਠ ਹੋਇਆ। ਇਸ ਸੰਬੰਧੀ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਗਗਨਮੀਤ ਕੌਰ ਨੇ ਵਿਦਿਆਰਥੀਆ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ ਦੇ ਚਾਨਣਾ ਪਾਉਦੇ ਹੋਏ ਉਹਨਾਂ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ ਅਤੇ ਉਹਨਾਂ ਨੇ ਕਿਹਾ ਸਾਨੂੰ ਆਪਣੀ ਸਿੱਖੀ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਦੁੱਖ ਤਕਲੀਫਾਂ ਸਮੇਂ ਸਾਨੂੰ ਘਬਰਾਉਣਾ ਨਹੀ ਚਾਹੀਦਾ ਸਗੋਂ ਉਸ ਸਮੇਂ ਸਰਬ ਸਾਂਝੇ ਗੁਰੁ ਦਾ ਆਸਰਾ ਲੈਣਾ ਚਾਹੀਦਾ ਹੈ ਅਤੇ ਉਸ ਅੱਗੇ ਰੱਖਿਆਂ ਲਈ ਬੇਨਤੀ ਕਰਨੀ ਚਾਹੀਦੀ ਹੈ। ਸਾਰੇ ਸਟਾਫ਼ ਨੇ ਗੁਰੂ ਅਰਜਨ ਦੇਵ ਜੀ ਸ਼ਹੀਦੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।