ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਛਬੀਲ ਲਗਾਈ
ਹਰਜਿੰਦਰ ਸਿੰਘ ਭੱਟੀ
ਢੋਟੀਆਂ, 31 ਮਈ 2025 - ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਢੋਟੀਆਂ ਵਿਖੇ ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜਾ ਮਨ੍ਹਾਇਆ ਗਿਆ। ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਹੋਇਆ ਅਕਾਲ ਅਕੈਡਮੀ ਢੋਟੀਆਂ ਵਿਖੇ ਸਮੂਹ ਅਧਿਆਪਕਾਂ ਦੇ ਸਹਿਯੋਗ ਨਾਲ ਗੁਰਬਾਣੀ ਦੇ ਜਾਪ, ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਗੁਰਮਤਿ ਵਿਚਾਰਾ ਕੀਤੀਆਂ ਇਸ ਤੋਂ ਬਾਅਦ ਵਿਦਿਆਰਥੀਆਂ ਦੇ ਮਾਤਾ-ਪਿਤਾ ਤੇ ਅਧਿਆਪਕ ਸਾਹਿਬਾਨ ਨਾਲ ਗਰਮੀ ਦੀਆਂ ਛੁੱਟੀਆਂ ਦੇ ਕੰਮ ਦੇ ਸੰਬੰਧ ਵਿੱਚ ਗੱਲਬਾਤ ਕੀਤੀ।
ਇਸ ਦੇ ਨਾਲ ਹੀ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ। ਅਕਾਲ ਅਕੈਡਮੀ ਸਟਾਫ਼ ਵੱਲੋਂ ਇੱਕ ਚੰਗਾ ਸ਼ਲਾਗਾਯੋਗ ਉਪਰਾਲਾ ਕੀਤਾ ਗਿਆ ਹੈ ਜਿਸ ਵਿੱਚ ਪੰਛੀਆਂ ਦੀ ਘੱਟ ਦੀ ਜਾ ਰਹੀ ਗਿਣਤੀ ਨੂੰ ਮੁੱਖ ਰੱਖਦਿਆਂ ਅਕੈਡਮੀ ਵਿੱਚ ਮਿੱਟੀ ਤੋਂ ਬਣਾਏ ਹੋਏ ਕੁਜਿਆਂ ਨੂੰ ਆਏ ਹੋਏ ਮਾਤਾ ਪਿਤਾ ਅਤੇ ਵਿਦਿਆਰਥੀਆਂ ਨੂੰ ਵੰਡੇ ਗਏ ਤਾਂ ਜੋ ਪੰਛੀ ਆਪਣੀ ਪਿਆਸ ਨੂੰ ਪੂਰਾ ਕਰ ਸਕਣ। ਇਸ ਤੋਂ ਇਲਾਵਾ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਗਿਆ, ਕਿ ਇਹਨਾਂ ਮਿੱਟੀ ਦੇ ਭਾਂਡਿਆਂ ਵਿੱਚ ਸਵੇਰੇ ਸ਼ਾਮ ਪੰਛੀਆਂ ਦੀ ਪਿਆਸ ਨੂੰ ਮੁੱਖ ਰੱਖਦਿਆਂ ਹੋਇਆਂ ਪਾਣੀ ਪਾਉਣ ਦੀ ਹਦਾਇਤ ਕੀਤੀ ਗਈ।
ਇਸ ਸੰਬੰਧੀ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਰਮਨਦੀਪ ਕੌਰ ਨੇ ਵਿਦਿਆਰਥੀਆ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹਾਦਤ ਅਤੇ ਜੀਵਨ ਦੇ ਚਾਨਣਾ ਪਾਉਦੇ ਹੋਏ ਉਹਨਾਂ ਦੇ ਦੱਸੇ ਮਾਰਗ ਤੇ ਚੱਲਣ ਦੀ ਅਪੀਲ ਕੀਤੀ ਅਤੇ ਉਹਨਾਂ ਨੇ ਕਿਹਾ ਸਾਨੂੰ ਆਪਣੀ ਸਿੱਖੀ ਨਾਲ ਜੁੜ ਕੇ ਰਹਿਣਾ ਚਾਹੀਦਾ ਹੈ। ਦੁੱਖ ਤਕਲੀਫਾਂ ਸਮੇਂ ਸਾਨੂੰ ਘਬਰਾਉਣਾ ਨਹੀ ਚਾਹੀਦਾ ਸਗੋਂ ਉਸ ਸਮੇਂ ਸਰਬ ਸਾਂਝੇ ਗੁਰੁ ਦਾ ਆਸਰਾ ਲੈਣਾ ਚਾਹੀਦਾ ਹੈ ਅਤੇ ਉਸ ਅੱਗੇ ਰੱਖਿਆਂ ਲਈ ਬੇਨਤੀ ਕਰਨੀ ਚਾਹੀਦੀ ਹੈ। ਸਾਰੇ ਸਟਾਫ਼ ਨੇ ਗੁਰੂ ਅਰਜਨ ਦੇਵ ਜੀ ਸ਼ਹੀਦੀ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।