ਅਕਾਲ ਅਕੈਡਮੀ ਥੇਹ ਕਲੰਦਰ 'ਚ "ਵਰਲਡ ਨੋ ਤੰਬਾਕੂ ਡੇ" ਮਨਾਇਆ ਗਿਆ
ਹਰਜਿੰਦਰ ਸਿੰਘ ਭੱਟੀ
ਥੇਹ ਕਲੰਦਰ, 31 ਮਈ 2025 - ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ "ਵਰਲਡ ਨੋ ਤੰਬਾਕੂ ਡੇ" ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਡਿਸ਼ਿਪਲਿਨ ਕਮੇਟੀ ਇੰਚਾਰਜ ਸ਼੍ਰੀਮਾਨ ਪ੍ਰਦੀਪ ਕੁਮਾਰ ਅਤੇ ਸਾਇੰਸ ਵਿਭਾਗ ਇੰਚਾਰਜ ਸਰਦਾਰ ਜੱਸਾ ਸਿੰਘ ਵੱਲੋਂ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਸੀ। ਇਸ ਵਿੱਚ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਪੋਸਟਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਰਾਹੀਂ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਫੈਲਾਈ ਗਈ।
ਵਿਦਿਆਰਥੀਆਂ ਨੇ ਬੜੀ ਉਤਸ਼ਾਹ ਅਤੇ ਜੋਸ਼ ਨਾਲ ਹਿੱਸਾ ਲਿਆ ਅਤੇ ਨਸ਼ੇ ਦੇ ਖਿਲਾਫ ਆਪਣੇ ਵਿਚਾਰ ਪੋਸਟਰ ਰਾਹੀਂ ਪ੍ਰਗਟ ਕੀਤੇ। ਇਸ ਮੌਕੇ ਅਕਾਲ ਅਕੈਡਮੀ ਦੇ ਪ੍ਰਿੰਸੀਪਲ ਗੁਰਜੀਤ ਕੌਰ ਨੇ ਕਿਹਾ ਕਿ, ਪੰਜਾਬ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ ਜਿਸ ਦੀ ਰੋਕਥਾਮ ਕਰਨਾ ਬਹੁਤ ਜਰੂਰੀ ਹੈ ਅਜਿਹੀਆਂ ਭੈੜੀਆਂ ਅਲਾਮਤਾਂ ਤੂੰ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਅਕਾਲ ਅਕੈਡਮੀ ਵੱਲੋਂ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਮੁਹਿੰਮਾਂ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।