ਮੇਘ ਚੰਦ ਸ਼ੇਰ ਮਾਜਰਾ ਦੁਬਾਰਾ ਪਟਿਆਲਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ
ਗੁਰਪ੍ਰੀਤ ਸਿੰਘ ਜਖਵਾਲੀ
ਪਟਿਆਲਾ 31ਮਈ 2025 - ਆਮ ਆਦਮੀ ਪਾਰਟੀ ਨੇ ਅੱਜ ਆਪਣੇ ਲੀਡਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਜਿੰਨਾਂ ਵਿੱਚੋ ਸ੍ਰੀ ਮੇਘ ਚੰਦ ਸ਼ੇਰ ਮਾਜਰਾ ਚੇਅਰਮੈਨ ਇੰਮਪਰੂਵਮੈਟ ਟਰਸਟ ਪਟਿਆਲਾ, ਮੈਂਬਰ ਨੈਸਨਲ ਕੌਸਲ ਨੂੰ ਦੁਬਾਰਾ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਸ੍ਰੀ ਮੇਘ ਚੰਦ ਸ਼ੇਰ ਮਾਜਰਾ ਸਾਲ 2020 ਤੋਂ ਬਤੌਰ ਜ਼ਿਲ੍ਹਾ ਪ੍ਰਧਾਨ ਕੰਮ ਕਰ ਰਹੇ ਹਨ, ਮੇਘ ਚੰਦ ਸ਼ੇਰ ਨੇ ਆਪ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸੁਸੋਦੀਆ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕੀਤਾ ਅਤੇ ਪਾਰਟੀ ਹਾਈਕਮਾਂਡ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ,ਪਾਰਟੀ ਅਤੇ ਲੋਕਾਂ ਦੇ ਕੰਮਾਂ ਨੂੰ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਕੀਤਾ ਜਾਵੇਗਾ ।
