ਹਫ਼ਤਾਵਰੀ ਕਾਰਗੁਜ਼ਾਰੀ ਰਿਪੋਰਟ ਜਾਰੀ: - ਨਸ਼ਿਆਂ ਵਿਰੁੱਧ ਚਲਾਈ ਮਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 31 ਮੁਕੱਦਮੇ ਦਰਜ, 39 ਗ੍ਰਿਫਤਾਰ
ਦਲਜੀਤ ਕੌਰ
ਸੰਗਰੂਰ, 31 ਮਈ, 2025: ਸਰਤਾਜ ਸਿੰਘ ਚਾਹਲ, ਐਸ.ਐਸ.ਪੀ. ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 24.05.2025 ਤੋਂ 30.05.2025 ਤੱਕ ਡਰੱਗ ਦੇ 22 ਮੁਕੱਦਮੇ ਦਰਜ ਕਰਕੇ 28 ਦੋਸੀ ਕਾਬੂ ਕਰਕੇ 522 ਗ੍ਰਾਮ ਹੈਰੋਇਨ, 05 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ, 1639 ਨਸੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ। ਸਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 09 ਮੁਕੱਦਮੇ ਦਰਜ ਕਰਕੇ 11 ਦੋਸੀਆਂ ਨੂੰ ਕਾਬੂ ਕਰਕੇ 185.250 ਲੀਟਰ ਸਰਾਬ ਠੇਕਾ ਦੇਸੀ, 11.250 ਲੀਟਰ ਸਰਾਬ ਨਜੈਜ ਬ੍ਰਾਮਦ ਕਰਵਾਈ ਗਈ।
ਉਹਨਾਂ ਕਿਹਾ ਕਿ ਥਾਣਾ ਸਦਰ ਸੰਗਰੂਰ ਦੇ ਏਰੀਆ ਵਿੱਚ ਹੋਏ ਖੋਹ ਅਤੇ ਚੋਰੀ ਦੇ 02 ਮੁਕੱਦਮੇ ਟਰੇਸ ਕਰਕੇ 05 ਦੋਸੀਆਂ ਨੂੰ ਕਾਬੂ ਕੀਤਾ ਹੈ ਅਤੇ ਖੋਹ/ਚੋਰੀ ਕੀਤੇ 02 ਮੋਬਾਇਲ ਫੋਨ ਅਤੇ ਪੈਸੇ ਬ੍ਰਾਮਦ ਕਰਵਾਏ ਗਏ ਹਨ।
ਉਹਨਾਂ ਕਿਹਾ ਕਿ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ ਹੈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰ ਪੁਰਸ਼ਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ। ਇਸ ਅਰਸੇ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 14 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।