Punjab University ਮਾਮਲੇ 'ਚ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਨੇ ਮੰਗੀ ਮਾਫੀ-ਨਾਮ ਬਦਲਣ ਦੀ ਚਿੱਠੀ ਬਾਰੇ ਧਾਰੀ ਚੁੱਪ
ਚੰਡੀਗੜ੍ਹ, 31 ਮਈ 2025- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਨਾਮ ਬਦਲਣ ਦੀ ਮੰਗ ਕਰਨ ਵਾਲੇ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਸਮੂਹ ਵਿਦਿਆਰਥੀਆਂ ਕੋਲੋਂ ਮੁਆਫ਼ੀ ਮੰਗ ਲਈ ਹੈ। ਹਾਲਾਂਕਿ ਉਸ ਨੇ ਆਪਣੀ ਵੀਡੀਓ ਵਿੱਚ ਯੂਨੀਵਰਸਿਟੀ ਦਾ ਨਾਮ ਬਦਲਣ ਦੀ ਚਿੱਠੀ ਬਾਰੇ ਚੁੱਪੀ ਧਾਰੀ ਰੱਖੀ ਹੈ। ਦੱਸ ਦਈਏ ਕਿ ਕੱਲ੍ਹ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਵੱਲੋਂ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਲਈ PU ਦੇ ਵਾਈਸ ਚਾਂਸਲਰ ਨੂੰ ਪੱਤਰ ਲਿਖਿਆ ਗਿਆ ਸੀ।