ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ, 1 ਜੂਨ ਤੋਂ ਲਾਗੂ ਹੋਣਗੀਆਂ ਨਵੀਆਂ ਦਰਾਂ
ਨਵੀਂ ਦਿੱਲੀ : ਸਰਕਾਰ ਨੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਭਾਰੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਹੈ। 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੀ ਕੀਮਤ 24 ਰੁਪਏ ਘਟਾ ਦਿੱਤੀ ਗਈ ਹੈ, ਜੋ ਕਿ 1 ਜੂਨ ਤੋਂ ਲਾਗੂ ਹੋਵੇਗੀ। ਹੁਣ 19 ਕਿਲੋਗ੍ਰਾਮ ਵਾਲੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 1 ਜੂਨ ਤੋਂ 1723.50 ਰੁਪਏ ਹੋਵੇਗੀ।
ਤੇਲ ਮਾਰਕੀਟਿੰਗ ਕੰਪਨੀਆਂ ਨੇ ਵਪਾਰਕ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ। 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 24 ਰੁਪਏ ਘਟਾ ਦਿੱਤੀ ਗਈ ਹੈ, ਜੋ ਕਿ 1 ਜੂਨ ਤੋਂ ਲਾਗੂ ਹੋਵੇਗੀ। ਦਿੱਲੀ ਵਿੱਚ, 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1 ਜੂਨ ਤੋਂ 1723.50 ਰੁਪਏ ਹੈ।