ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜ਼ਿਲ੍ਹਾ ਮੁਕਤਸਰ ਵੱਲੋਂ ਵੱਖ-ਵੱਖ ਕਿਸਾਨੀ ਮੁੱਦਿਆਂ ਤੇ ਵਿਚਾਰਾਂ
ਅਸ਼ੋਕ ਵਰਮਾ
ਮਲੋਟ, 1 ਜੂਨ 2025: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਪਾਸ਼ ਸਿੰਘ ਸਿੰਘੇਵਾਲਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਵਿਧਾਨ ਮੁਤਾਬਕ ਨਵੀਂ ਮੈਂਬਰ ਸ਼ਿੱਪ ਕਰਕੇ ਇਕਾਈਆਂ ਦੀਆਂ ਚੋਣਾਂ ਕਰਨ, ਫੰਡਾਂ ਸਬੰਧੀ ਧੂਲਕੋਟ ਜ਼ਮੀਨੀ ਮਸਲਾ ਅਤੇ ਵੱਖ ਵੱਖ ਏਜੰਡਿਆਂ ਤੇ ਵਿਚਾਰ ਚਰਚਾ ਕੀਤੀ ਗਈ।ਜ਼ਿਲ੍ਹਾ ਪ੍ਰਧਾਨ ਸਿੰਘ ਹਰਬੰਸ ਸਿੰਘ ਕੋਟਲੀ ਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਦੀ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸਰਕਾਰ ਦੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਕਿਸਾਨ ਜਥੇਬੰਦੀਆਂ ਤੇ ਲੋਕਾਂ ਤੇ ਜ਼ਬਰ ਕਰ ਰਹੀ ਹੈ। ਮੁੱਖ ਮੰਤਰੀ ਗੈਰ ਜਿੰਮੇਵਾਰਾਨਾ ਬਿਆਨ ਦੇ ਰਿਹਾ ਹੈ ਜੋ ਪੰਜਾਬ ਵਰਗੇ ਸੂਬੇ ਦੇ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਬਿਆਨ ਕਿਸਾਨ ਆਗੂਆਂ ਦੀ ਇੱਜਤ ਹੱਤਕ ਕਰਨ ਵਾਲਾ ਹੈ।
ਇਸ ਬਿਆਨ ਦੀ ਨਿਖੇਦੀ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਜਨਤਕ ਤੌਰ ਤੇ ਕਿਸਾਨ ਜੱਥੇਬੰਦੀਆਂ ਤੇ ਲੋਕਾਂ ਤੋਂ ਮੁਆਫੀ ਮੰਗਣ ਜਾਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨਾਲ ਬਹਿਸ ਕਰਨ ਲਈ ਸਮਾਂ ਤੇ ਸਥਾਨ ਦੱਸਣ ਅੱਜ ਦੀ ਮੀਟਿੰਗ ਵਿੱਚ ਨਹਿਰੀ ਪਾਣੀ ਛੱਡਣ ਅਤੇ ਟੇਲਾਂ ਤੇ ਪਾਣੀ ਪੂਰਾ ਕਰਨ, ਝੋਨਾ ਪੀਆਰ ਪੂਸਾ 144 ਅਤੇ ਹਾਈਬ੍ਰਿਡ ਕਿਸਮਾਂ ਤੇ ਲਾਈਂ ਪਾਬੰਦੀ ਵਾਪਸ ਲਈ ਜਾਵੇ ਕਿਉਂਕਿ ਸ੍ਰੀ ਮੁਕਤਸਰ ਸਾਹਿਬ ਚ ਧਰਤੀ ਹੇਠਲਾ ਪਾਣੀ ਬੇਹੱਦ ਮਾੜਾ ਹੈ ਤਾਂ ਕਿ ਕਿਸਾਨ ਸਮੇਂ ਸਿਰ ਝੋਨੇ ਦੀ ਬਿਜਾਈ ਕਰ ਸਕਣ ਉਨ੍ਹਾਂ ਪਰਾਲੀ ਦੇ ਹੁਣੇ ਤੋਂ ਪ੍ਰਬੰਧਨ ਕਰਨ ਦੀ ਵੀ ਮੰਗ ਕੀਤੀ। ਇਸ ਮੌਕੇ ਜ਼ਿਲ੍ਹਾ ਸਹਾਇਕ ਸਕੱਤਰ ਤੇ ਬਲਾਕ ਗਿੱਦੜਬਾਹਾ ਦੇ ਪ੍ਰਧਾਨ ਗੁਰਮੀਤ ਸਿੰਘ ਬਿੱਟੂ ਅਜੈਬ ਸਿੰਘ ਮੱਲਣ ਬਲਾਕ ਲੰਬੀ ਜਨਰਲ ਸਕੱਤਰ ਮਲਕੀਤ ਸਿੰਘ ਗੱਗੜ ਮਨੋਹਰ ਸਿੰਘ ਸਿੱਖਾਵਾਲਾ , ਮੁਕਤਸਰ ਦੇ ਪ੍ਰਧਾਨ ਰਾਜਾ ਸਿੰਘ ਮਹਾਂ ਬੱਧਰ ਸੁਖਰਾਜ ਸਿੰਘ ਰਹੂੜਿਆਂ ਵਾਲੀ ਕੁਲਦੀਪ ਸਿੰਘ, ਸੁਰਜੀਤ ਸਿੰਘ, ਬੋਹੜ ਸਿੰਘ ਮਾ ਕੁਲਵੰਤ ਸਿੰਘ ਮਲੋਟ ਆਦਿ ਆਗੂ ਵੀ ਹਾਜ਼ਰ ਸਨ।