ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ... ਲਏ ਜਾਣਗੇ ਵੱਡੇ ਫੈਸਲੇ
ਮਹਿਕ ਅਰੋੜਾ
ਚੰਡੀਗੜ੍ਹ,: 2 ਜੂਨ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਦੁਪਹਿਰ 12 ਵਜੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਨਿਵਾਸ ਸਥਾਨ 'ਤੇ ਹੋਵੇਗੀ। ਭਾਵੇਂ ਮੀਟਿੰਗ ਦਾ ਏਜੰਡਾ ਅਜੇ ਜਨਤਕ ਨਹੀਂ ਕੀਤਾ ਗਿਆ ਹੈ, ਪਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਤੋਂ ਪਹਿਲਾਂ ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।